27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਨਾਲ ਸੰਬੰਧਿਤ ਘਟਨਾ ਨੂੰ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ- ਗ੍ਰਹਿ ਸਕੱਤਰ ਉਤਰਾਖੰਡ

ਅਜੀਤ ਡੈਸਕ 21-06-2026

 ਸਰਕਾਰ ਵੱਲੋਂ ਆਈ.ਜੀ. (ਗੜ੍ਹਵਾਲ) ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਜਾਰੀ
ਅੰਮ੍ਰਿਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਉੱਤਰਾਖੰਡ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਵਾਪਰੀ ਘਟਨਾ ਨੂੰ ਧਾਰਮਿਕ ਵਿਵਾਦ ਵਜੋਂ ਪੇਸ਼ ਕਰਨਾ ਅਣਉਚਿਤ ਹੈ। ਇਸ ਮਾਮਲੇ ਨੂੰ ਫਿਰਕੂ ਰੰਗ ਦੇਣ ਦੀ ਕੋਸ਼ਸ਼ਿ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਗ੍ਰਹਿ ਸਕੱਤਰ ਸ਼ੈਲੇਸ਼ ਬਗੋਲੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਘਟਨਾ ਦੋਵਾਂ ਧਿਰਾਂ ਵਿਚਕਾਰ ਝਗੜੇ ਅਤੇ ਭਾਵਨਾਤਮਕ ਅੰਦੋਲਨ ਕਾਰਨ ਹੋਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਵਭੂਮੀ ਉਤਰਾਖੰਡ ਵਿਚ ਸਾਰੇ ਧਰਮਾਂ ਅਤੇ ਵਿਸ਼ਵਾਸਾਂ ਨੂੰ ਬਰਾਬਰ ਸਤਿਕਾਰ ਦਿੱਤਾ ਜਾਂਦਾ ਹੈ । ਗ੍ਰਹਿ ਸਕੱਤਰ ਨੇ ਕਿਹਾ ਕਿ ਆਈ.ਜੀ. (ਗੜ੍ਹਵਾਲ) ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਰੀਆਂ ਸੰਬੰਧਤ ਧਿਰਾਂ ਨੂੰ ਸੁਣਨ ਤੋਂ ਬਾਅਦ ਤੱਥਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਏ.ਡੀ.ਜੀ. (ਕਾਨੂੰਨ ਅਤੇ ਵਿਵਸਥਾ) ਤੋਂ ਪੂਰੇ ਘਟਨਾਕ੍ਰਮ ਦੀ ਸਥਿਤੀ ਰਿਪੋਰਟ ਵੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਅਤੇ ਆਮ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਸ਼ਿਕਾਇਤ ਨਿਵਾਰਣ ਵਿਧੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਾਰੇ ਸ਼ਰਧਾਲੂਆਂ, ਸੈਲਾਨੀਆਂ ਤੇ ਸਥਾਨਕ ਨਿਵਾਸੀਆਂ ਦੀ ਸੁਰੱਖਿਆ, ਮਾਣ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ-ਨਿਤਿਨ ਨਬੀਨ ਅਗਲੀ ਖ਼ਬਰ 3 ਭਾਰਤੀ ਝੰਡੇ ਵਾਲੇ ਤੇਲ ਟੈਂਕਰ ਹੋਰਮੁਜ਼ ਜਲਮਾਰਗ ਰਾਹੀਂ ਲੰਘੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।