26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 22-06-2026

ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨਗਾਹ ਵਿਖੇ ਇਕ 16 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਮੌਤ ਹੋ ਗਈ| ਇਸ ਸਬੰਧੀ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਪਿੰਡ ਖਾਨਗਾਹ ਤੋਂ ਇਕ ਪਰਿਵਾਰ ਨੇ ਉਨ੍ਹਾਂ ਨੂੰ ਫੋਨ ‘ਤੇ ਸੂਚਿਤ ਕੀਤਾ ਕਿ ਉਨ੍ਹਾਂ ਦਾ ਲੜਕਾ ਨਸ਼ੇ ਦੀ ਓਵਰਡੋਸ਼ ਕਾਰਨ ਬੇਹੋਸ਼ ਹੋ ਗਿਆ ਹੈ | ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ| ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਅਮਲਦੀਪ ਸਿੰਘ ਵਾਸੀ ਖਾਨਗਾਹ ਵਜੋਂ ਹੋਈ ਹੈ ਅਤੇ ਮਿ੍ਤਕ ਨੌਜਵਾਨ ਦੇ ਦਾਦਾ ਗੁਰਮੇਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਮੌਸਮ ਮੁਤਾਬਕ ਤੈਅ ਹੋਵੇਗੀ ਸ਼ਾਹ ਮਾਰਗਾਂ ਦੀ ਰਫ਼ਤਾਰ, ਨਵੀਂ ਤਕਨੀਕ ਨਾਲ ਸੜਕ ਹਾਦਸੇ ਘਟਾਉਣ ਦੀ ਤਿਆਰੀ ਅਗਲੀ ਖ਼ਬਰ ਪਾਕਿਸਤਾਨ ਦੇ ਬਾਲਾਕੋਟ ’ਚ ਹਾਦਸੇ ਦੌਰਾਨ ਸਿੱਖ ਪਿਤਾ-ਪੁੱਤਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।