26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026-ਡਾ. ਰਵਜੋਤ ਸਿੰਘ

ਅਜੀਤ ਡੈਸਕ 22-06-2026

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ) : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਐਨ.ਆਰ.ਆਈ. ਮਿਲਣੀ 2026” ਐਨ.ਆਰ.ਆਈਜ਼ ਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਣਗੇ ਤੇ ਆਪਣੇ ਜ਼ਿਲ੍ਹਿਆਂ ਅਤੇ ਸੂਬੇ ਨਾਲ ਸਬੰਧਿਤ ਮਾਮਲਿਆਂ ਦੇ ਹੱਲ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰ ਸਕਣਗੇ। ਇਸ ਪਹਿਲਕਦਮੀ ਦੀ ਮਹੱਤਤਾ ਉਜਾਗਰ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸਮਾਗਮ ਦੇ ਮੁੱਖ ਉਦੇਸ਼ ਐਨ.ਆਰ.ਆਈ. ਭਾਈਚਾਰੇ ਨਾਲ ਸਾਰਥਿਕ ਸੰਪਰਕ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਅਤੇ ਸ਼ਿਕਾਇਤ ਨਿਵਾਰਣ ਲਈ ਮੌਜੂਦਾ ਸੰਸਥਾਗਤ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨਾ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ। ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਈ-ਮੇਲ ਆਈ.ਡੀ. ਅਤੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਕਿਸੇ ਵੀ ਪਹਿਲਾਂ ਦਰਜ ਸ਼ਿਕਾਇਤ ਜਾਂ ਸਮੱਸਿਆ ਦਾ ਵੇਰਵਾ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ । ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਨ.ਆਰ.ਆਈ. ਮਿਲਣੀ 2026 ਸੰਵਾਦ, ਸਹਿਯੋਗ ਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਉਭਰੇਗੀ।

ਪਿਛਲੀ ਖ਼ਬਰ ਸੀਨੀਅਰ ਭਾਜਪਾ ਨੇਤਾ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ‘ਆਪ’ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।