25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅਜੀਤ ਡੈਸਕ 22-06-2026

ਅੰਮ੍ਰਿਤਸਰ, 21 ਜੂਨ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐਸ.ਡੀ. ਸਤਬੀਰ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 302 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਆਦਿ ਮੌਜੂਦ ਸਨ।

ਪਿਛਲੀ ਖ਼ਬਰ 12ਵੇਂ ਅੰਤਰਰਾਸ਼ਟਰੀ ‘ਯੋਗਾ’ ਦਿਵਸ ਮੌਕੇ ਬਠਿੰਡਾ ’ਚ ਜ਼ਿਲ੍ਹਾ ਪੱਧਰੀ ਸਮਾਗਮ ਅਗਲੀ ਖ਼ਬਰ ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।