15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਐਸ.ਆਈ.ਟੀ. ਵਲੋਂ ਵਿਜੇ ਸਾਂਪਲਾ ਤਲਬ

ਅਜੀਤ ਡੈਸਕ 22-06-2026

ਹੁਸ਼ਿਆਰਪੁਰ, 21 ਜੂਨ (ਬਲਜਿੰਦਰ ਪਾਲ ਸਿੰਘ): ਸਾਲ 2015 ਦੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ 22 ਜੂਨ ਨੂੰ ਜਲੰਧਰ ਦੇ ਪੀ.ਏ.ਪੀ. ਕੰਪਲੈਕਸ ਵਿਚ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ । ਇਸ ਦੌਰਾਨ ਪੁਲਿਸ ਗੋਲੀਬਾਰੀ ਵਿਚ ਦੋ ਪ੍ਰਦਰਸ਼ਨਕਾਰੀਆਂ, ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖ਼ਮੀ ਹੋਏ ਸਨ। ਇਹ ਮਾਮਲਾ ਪੰਜਾਬ ਦੀ ਸਿਆਸਤ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਸਭ ਤੋਂ ਚਰਚਿਤ ਮਾਮਲਿਆਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਐਸ.ਆਈ.ਟੀ. ਵਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਇਹ ਪ੍ਰਤੀਤ ਹੁੰਦਾ ਹੈ ਕਿ ਵਿਜੇ ਸਾਂਪਲਾ ਇਸ ਮਾਮਲੇ ਨਾਲ ਸਬੰਧਿਤ ਤੱਥਾਂ ਅਤੇ ਹਾਲਾਤਾਂ ਬਾਰੇ ਜਾਣਕਾਰੀ ਰੱਖਦੇ ਹਨ । ਇਸ ਲਈ ਉਨ੍ਹਾਂ ਨੂੰ ਜਾਂਚ ਵਿਚ ਸਹਿਯੋਗ ਦੇਣ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ ਵਿਜੇ ਸਾਂਪਲਾ ਨੇ ਫਿਲਹਾਲ ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਵਿਚ ਅਸਮਰਥਾ ਜਤਾਈ ਹੈ ਉਨ੍ਹਾਂ ਨੇ ਜਾਂਚ ਟੀਮ ਨੂੰ ਲਿਖਤੀ ਰੂਪ ਵਿਚ ਸੂਚਿਤ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਦੇ ਪ੍ਰੋਗਰਾਮਾਂ ਵਿਚ ਰੁੱਝੇ ਹੋਣ ਕਾਰਨ ਉਹ 22 ਜੂਨ ਨੂੰ ਪੇਸ਼ ਨਹੀਂ ਹੋ ਸਕਣਗੇ । ਸਾਂਪਲਾ ਨੇ ਐਸ.ਆਈ.ਟੀ. ਕੋਲੋਂ ਕਿਸੇ ਹੋਰ ਤਾਰੀਖ਼ ‘ਤੇ ਬੁਲਾਉਣ ਦੀ ਬੇਨਤੀ ਕੀਤੀ ਹੈ। ਸੂਤਰਾਂ ਅਨੁਸਾਰ ਸਾਂਪਲਾ ਨੇ ਐਸ.ਆਈ.ਟੀ. ਨੂੰ ਭਰੋਸਾ ਦਿਵਾਇਆ ਹੈ ਕਿ ਉਹ ਜਾਂਚ ਵਿਚ ਪੂਰਾ ਸਹਿਯੋਗ ਕਰਨਗੇ।

ਪਿਛਲੀ ਖ਼ਬਰ ਯੂਥ ਬ੍ਰਿਗੇਡ ਵਲੋਂ ਬਰਨਾਲਾ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਠੁੱਲੀਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।