06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਰੰਧਾਵਾ ਵਲੋਂ ਕਾਰਵਾਈ ਦੀ ਮੰਗ

ਅਜੀਤ ਡੈਸਕ 22-06-2026

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ) - ਅੱਜ ਪੰਜਾਬ ਦੇ ਇਕ ਹਿੱਸੇ ਵਿਚ ਕਿਸੇ ਸ਼ਰਾਰਤੀ ਅਨਸਰ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ’ਤੇ ਏ.ਆਈ.ਸੀ.ਸੀ. ਵਲੋਂ ਇਕ ਜਾਅਲੀ ਪੱਤਰ ਤਿਆਰ ਕਰਕੇ ਵਾਇਰਲ ਕਰ ਦਿੱਤਾ ਗਿਆ ਜਿਸ ਮਗਰੋਂ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ। ਇਸ ਮਗਰੋਂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖ ਕੇ ਜਾਅਲੀ ਏ.ਆਈ.ਸੀ.ਸੀ. ਪੱਤਰ ਅਤੇ ਫੇਕ ਨਿਊਜ਼ ਦੇ ਮਾਮਲੇ ਵਿਚ ਤੁਰੰਤ ਪਰਚਾ ਦਰਜ ਕਰਨ, ਦੋਸ਼ੀਆਂ ਦੀ ਪਛਾਣ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿਚ ਟਵੀਟ ਕਰਦਿਆਂ ਲਿਖਿਆ ਕਿ ਇਹ ਸਿਰਫ਼ ਮੇਰੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ, ਸਗੋਂ ਲੋਕਾਂ ਅਤੇ ਕਾਂਗਰਸ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਹੈ। ਮੈਂ ਇਸ ਪੂਰੇ ਮਾਮਲੇ ਦੀ ਸਾਇਬਰ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਲੋਕਤੰਤਰ ਵਿਚ ਫਰਜ਼ੀ ਦਸਤਾਵੇਜ਼ਾਂ ਅਤੇ ਝੂਠੇ ਪ੍ਰਚਾਰ ਲਈ ਕੋਈ ਥਾਂ ਨਹੀਂ ਹੋ ਸਕਦੀ।

ਪਿਛਲੀ ਖ਼ਬਰ ਅੰਤਰ-ਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਕਸ਼ਮੀਰੀ ਪਾਰਕ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਗਲੀ ਖ਼ਬਰ ਦੁਨੀਆ ਭਰ ’ਚ ‘ਸਿਹਤਮੰਦ ਬੁਢਾਪਾ’ ਥੀਮ ਹੇਠ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।