14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿਚ ਹੋਣਗੇ ਸ਼ਾਮਿਲ-ਦੀਪਕ ਬਾਲੀ

ਅਜੀਤ ਡੈਸਕ 23-06-2026

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ): ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੋਮਵਾਰ ਨੂੰ ਅਧਿਆਤਮਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨੂੰ ਸ਼ਰਧਾ ਨਾਲ ਮਨਾਉਣ ਲਈ ਅੰਮ੍ਰਿਤਸਰ, ਗੁਰਦਾਸਪੁਰ ਤੇ ਬਟਾਲਾ ਵਿਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਿਰਲੇਖ ਹੇਠ ਤਿੰਨ ਸ਼ਾਨਦਾਰ ਧਾਰਮਿਕ ਸਮਾਗਮ ਕਰਵਾਉਣ ਦਾ ਐਲਾਨ ਕੀਤਾ। ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਲੀ ਨੇ ਕਿਹਾ ਕਿ ਮਨੁੱਖੀ ਜੀਵਨ ਤੇ ਸਮਾਜ ਨੂੰ ਘੜਨ ਵਿਚ ਧਰਮ ਅਤੇ ਅਧਿਆਤਮਿਕਤਾ ਅਹਿਮ ਭੂਮਿਕਾ ਨਿਭਾਉਂਦੇ ਹਨ । ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਮਨਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਵਲੋਂ ਹਿੰਦੂ ਨਵੇਂ ਸਾਲ (ਨਵ ਸੰਵਤਸਰ) ਮਨਾਏ ਗਏ। ਬਾਲੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੂਬੇ ਦੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਨਵੇਂ ਤੀਰਥ ਸਰਕਟ ਜੋੜੇ ਗਏ ਹਨ, ਜਿਨ੍ਹਾਂ ਵਿੱਚ ਖਾਟੂ ਸ਼ਿਆਮ ਸਾਲਾਸਰ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਸ਼ਾਮਲ ਹਨ, ਜਿਸ ਨਾਲ ਹੋਰ ਸ਼ਰਧਾਲੂਆਂ ਨੂੰ ਮਹੱਤਵਪੂਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੇਗੀ। ਆਗਾਮੀ ਸਮਾਗਮਾਂ ਦਾ ਐਲਾਨ ਕਰਦਿਆਂ ਬਾਲੀ ਨੇ ਦੱਸਿਆ ਕਿ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ 27 ਜੂਨ ਨੂੰ ਰਣਜੀਤ ਐਵੇਨਿਊ ਗਰਾਊਂਡ ਅੰਮ੍ਰਿਤਸਰ, 28 ਜੂਨ ਨੂੰ ਸਰਕਾਰੀ ਕਾਲਜ ਗੁਰਦਾਸਪੁਰ ਅਤੇ 29 ਜੂਨ ਨੂੰ ਐਸ.ਐਲ. ਬਾਵਾ ਸਕੂਲ ਗਰਾਊਂਡ ਬਟਾਲਾ ਵਿਖੇ ਕਰਵਾਇਆ ਜਾਵੇਗਾ।

ਪਿਛਲੀ ਖ਼ਬਰ ਸ਼ਗਨਪ੍ਰੀਤ ਦੇ ਮਾਪਿਆਂ ਨੇ ਕੀਤਾ ਹਾਈ ਕੋਰਟ ਦਾ ਰੁਖ-ਪੁਲਿਸ ਪਰੇਸ਼ਾਨੀ ਤੋਂ ਸੁਰੱਖਿਆ ਦੀ ਮੰਗ ਅਗਲੀ ਖ਼ਬਰ ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।