15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਦਮ ਵਿਭੂਸ਼ਨ ਐਸ.ਐਸ. ਜੌਹਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 23-06-2026

ਖੇਤੀ ਤੇ ਕਿਸਾਨ ਭਲਾਈ ਲਈ ਨਵੇਂ ਰਾਹਾਂ ’ਤੇ ਹੋਈ ਗੰਭੀਰ ਚਰਚਾ
ਲੁਧਿਆਣਾ, 22 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਪਦਮ ਵਿਭੂਸ਼ਨ ਸਨਮਾਨਿਤ ਐਸ.ਐਸ. ਜੌਹਲ ਨਾਲ ਉਨ੍ਹਾਂ ਦੇ ਨਿਵਾਸ ‘ਤੇ ਮੁਲਾਕਾਤ ਕਰਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਨਾਲ ਜੁੜੇ ਅਹਿਮ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੁਲਾਕਾਤ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਸ਼ਖ਼ਸੀਅਤਾਂ ਨਾਲ ਚਲਾਈ ਜਾ ਰਹੀ ਸੰਪਰਕ ਮੁਹਿੰਮ ਦਾ ਹਿੱਸਾ ਸੀ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵੀ ਹਾਜ਼ਰ ਰਹੇ। ਐਸ.ਐਸ. ਜੌਹਲ ਨੇ ਇਸ ਮੌਕੇ ਕੇਵਲ ਸਿੰਘ ਢਿੱਲੋਂ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕਰਦਿਆਂ ਕਿਹਾ ਕਿ ਦੋਵੇਂ ਲੰਬੇ ਸਮੇਂ ਤੋਂ ਕਿਸਾਨੀ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਸਾਂਝੇ ਕਰਦੇ ਰਹੇ ਹਨ ਤੇ ਕਿਸਾਨ ਭਲਾਈ ਲਈ ਚਰਚਾ ਦਾ ਸਿਲਸਿਲਾ ਲਗਾਤਾਰ ਚੱਲਦਾ ਰਿਹਾ ਹੈ। ਮੁਲਾਕਾਤ ਦੌਰਾ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਵਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਨਿਤਿਨ ਨਬੀਨ ਨੇ ਐਸ.ਐਸ ਜੌਹਲ ਤੋਂ ਖੇਤੀ ਖੇਤਰ ਅੱਗੇ ਖੜ੍ਹੀਆਂ ਚੁਣੌਤੀਆਂ, ਉਨ੍ਹਾਂ ਦੇ ਹੱਲ ਤੇ ਕਿਸਾਨਾਂ ਦੀ ਲੰਬੇ ਸਮੇਂ ਦੀ ਖ਼ੁਸ਼ਹਾਲੀ ਲਈ ਕੀਮਤੀ ਸੁਝਾਅ ਵੀ ਲਏ । ਇਸ ਮੌਕੇ ਐਡਵੋਕੇਟ ਬਿਕਰਮ ਸਿੰਘ ਸਿੱਧੂ, ਰਜਨੀਸ਼ ਧੀਮਾਨ ਵੀ ਮੌਜੂਦ ਸਨ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਨੂੰ ‘ਆਪ’ ਵਲੋਂ ਦਿੱਤੀਆਂ 100 ਫੀਸਦੀ ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ ਅਗਲੀ ਖ਼ਬਰ ਮਹਿੰਦਰਾ ਫਾਰਮ ਇਕੁਇਪਮੈਂਟ ਬਿਜ਼ਨੈੱਸ ਵਲੋਂ 70 ਲੱਖ ਟਰੈਕਟਰਾਂ ਦੇ ਉਤਪਾਦਨ ਦਾ ਇਤਿਹਾਸਕ ਅੰਕੜਾ ਪਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।