ਚੰਡੀਗੜ੍ਹ, 23 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼ ਪਨਬਸ/ ਪੀ. ਆਰ. ਟੀ. ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਗਿਆ ਹੈ ਕਿ ਜੋ ਯੂਨੀਅਨ ਵਲੋਂ 24, 25, 26 ਜੂਨ ਦੀ ਹੜਤਾਲ ਦੀ ਕਾਲ ਦਿੱਤੀ ਗਈ ਸੀ, ਹਾਲ ਦੀ ਘੜੀ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 24 ਜੂਨ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ 11 ਵਜੇ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਆਗੂਆਂ ਨੇ ਦੱਸਿਆ ਕਿ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸਬੰਧੀ ਮੀਟਿੰਗ ਉਪਰੰਤ ਅਗਲਾ ਫ਼ੈਸਲਾ ਲਿਆ ਜਾਵੇਗਾ।
ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ, ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਅੱਜ
ਅਜੀਤ ਡੈਸਕ
24-06-2026