03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਜ਼ੋਰਦਾਰ ਸੰਘਰਸ਼ ਕਰਨ ਦਾ ਫ਼ੈਸਲਾ, ਜੁਲਾਈ ਦੇ ਪਹਿਲੇ ਹਫ਼ਤੇ ਪੰਜ ਬੀਬੀਆਂ ਮੁੱਖ ਮੰਤਰੀ ਦੀ ਕੋਠੀ ਬਾਹਰ ਮਰਨ ਵਰਤ ’ਤੇ ਬੈਠਣਗੀਆਂ-ਪ੍ਰਧਾਨ ਸੁਰਜੀਤ ਸਿੰਘ

ਅਜੀਤ ਡੈਸਕ 24-06-2026

 ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਦੰਗਾ ਪੀੜਤਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਜ਼ੋਰਦਾਰ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਪੰਜ ਬੀਬੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਦੇ ਬਾਹਰ ਮਰਨ ਵਰਤ ‘ਤੇ ਬੈਠਣਗੀਆਂ। ਇਸ ਮੌਕੇ ਅਣਮਿਥੇ ਸਮੇਂ ਲਈ ਧਰਨਾ ਵੀ ਦਿੱਤਾ ਜਾਵੇਗਾ, ਜੋ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ । ਜਨਰਲ ਸਕੱਤਰ ਦਲਜੀਤ ਸਿੰਘ ਸੋਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਦੰਗਾ ਪੀੜਤਾਂ ਸਬੰਧੀ ਧਾਰਨ ਕੀਤੀ ਨੀਤੀ ਦੀ ਜ਼ੋਰਦਾਰ ਨਿੰਦਾ ਕੀਤੀ ਗਈ । ਉਨ੍ਹਾਂ ਦੱਸਿਆ ਕਿ ਦੰਗਾ ਪੀੜਤਾਂ ਨੇ ਹੁਣ ਆਪਣੇ ਮਸਲਿਆਂ ਦਾ ਹੱਲ ਕਰਾਉਣ ਲਈ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਹਰਮੀਤ ਸਿੰਘ, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਦੇਵ ਕੌਰ, ਗੁਰਮੀਤ ਕੌਰ, ਹਰਦੀਪ ਕੌਰ, ਬੀਬੀ ਬਬਲੀ ਕੌਰ, ਮਨਜੀਤ ਕੌਰ, ਸਤਵਿੰਦਰ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ ਦਸ਼ਮੇਸ਼ ਨਗਰ, ਅਰਵਿੰਦਰ ਕੌਰ ਸ਼ਹੀਦ ਭਗਤ ਸਿੰਘ ਨਗਰ, ਮਨਜੀਤ ਕੌਰ ਜੋਸ਼ੀ ਨਗਰ ਹੈਬੋਵਾਲ, ਸੁਰਜੀਤ ਕੌਰ ਸੀ.ਐਮ.ਸੀ. ਚੌਕ ਤੇ ਹੋਰ ਕਈ ਵਰਕਰਾਂ ਨੇ ਭਰੋਸਾ ਦਵਾਇਆ ਕਿ ਉਹ ਮਸਲੇ ਹੱਲ ਕਰਾਉਣ ਲਈ ਸੁਸਾਇਟੀ ਨਾਲ ਚਟਾਨ ਵਾਂਗ ਖੜ੍ਹਨਗੇ।

ਪਿਛਲੀ ਖ਼ਬਰ ਲੈਂਡ ਪੋਰਟ ਅਟਾਰੀ ਸਰਹੱਦ ਵਿਖੇ ‘ਐਂਟੀ ਹਿਊਮਨ ਟ੍ਰੈਫਿਕਿੰਗ’ ਵਿਸ਼ੇ ’ਤੇ ਦੋ ਦਿਨਾ ਸੈਮੀਨਾਰ ਸਮਾਪਤ ਅਗਲੀ ਖ਼ਬਰ ਹਰ ਸਾਲ ਹਾਈਵੇਅਜ਼ ਰਾਹੀਂ 924 ਅਰਬ ਲੀਟਰ ਧਰਤੀ ਹੇਠਲਾ ਪਾਣੀ ਹੋਵੇਗਾ ਰੀਚਾਰਜ, 13 ਸਾਲ ਪੁਰਾਣੇ ਨਿਯਮਾਂ ਵਿਚ ਵੱਡਾ ਬਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।