04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ

ਅਜੀਤ ਡੈਸਕ 24-06-2026

ਚੰਡੀਗੜ੍ਹ; 23 ਜੂਨ (ਅਜੀਤ ਬਿਊਰੋ) : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਇਲਾਜ ਬਾਅਦ ਮੁੜ ਵਸੇਬੇ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (ਐਨਏ) ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ) ਫੈਲੋਜ਼ ਦੇ ਸਹਿਯੋਗ ਨਾਲ, ਨਾਰਕੋਟਿਕਸ ਐਨੋਨੀਮਸ ਆਪਣੀ ਹਸਪਤਾਲ ਅਤੇ ਇੰਸਟੀਚਊਸ਼ਨ (ਐਚ ਐਂਡ ਆਈ) ਮੀਟਿੰਗਾਂ ਰਾਹੀਂ ਸਰਕਾਰੀ ਨਸ਼ਾ ਛੁਡਾਓ ਅਤੇ ਮੁੜ ਵਸੇਬਾ ਸੈਂਟਰਾਂ ਵਿਚ ਨਿਯਮਿਤ ਜਾਗਰੂਕਤਾ ਅਤੇ ਰਿਕਵਰੀ ਸੈਸ਼ਨ ਕਰ ਰਿਹਾ ਹੈ। ਇਹ ਉਪਰਾਲਾ ਇਸ ਵੇਲੇ ਮੁਕਤਸਰ, ਲੁਧਿਆਣਾ, ਰੂਪਨਗਰ, ਮਾਨਸਾ ਅਤੇ ਹੋਰ ਨੌਂ ਜ਼ਿਲ੍ਹਿਆਂ ਵਿਚ ਚੱਲ ਰਿਹਾ ਹੈ । ਇਸ ਪ੍ਰੋਗਰਾਮ ਤਹਿਤ, ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਰਿਕਵਰੀ ਕਰ ਰਹੇ ਵਿਅਕਤੀਆਂ ਨੂੰ ਇੱਕ ਅਜਿਹਾ ਮਾਹੌਲ ਮੁਹੱਈਆ ਕਰਵਾਉਂਦੀਆਂ ਹਨ ਜਿੱਥੇ ਉਹ ਬਿਨਾਂ ਕਿਸੇ ਆਲੋਚਨਾ ਦੇ ਡਰ ਤੋਂ ਆਪਣੇ ਤਜ਼ਰਬਿਆਂ, ਸੰਘਰਸ਼ਾਂ ਅਤੇ ਉਪਲੱਬਧੀਆਂ ਸਾਂਝੀਆਂ ਕਰ ਸਕਦੇ ਹਨ। ਨਾਰਕੋਟਿਕਸ ਐਨੋਨੀਮਸ ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਦਾ ਇੱਕ ਵਿਸ਼ਵਵਿਆਪੀ ਫੈਲੋਸ਼ਿਪ ਹੈ ਜੋ 12-ਸਟੈਪ ਪ੍ਰੋਗਰਾਮ ਅਤੇ ਪੀਅਰ-ਲੀਡ ਮੀਟਿੰਗਾਂ ਰਾਹੀਂ ਸਹਾਇਤਾ ਮੁਹੱਈਆ ਕਰਦਾ ਹੈ ਤਾਂ ਜੋ ਲੋਕ ਨਸ਼ਾ-ਮੁਕਤ ਹੋ ਸਕਣ। 1953 ਵਿਚ ਸਥਾਪਿਤ ਇਹ ਸੰਸਥਾ ਹੁਣ ਕਈ ਦੇਸ਼ਾਂ ਵਿੱਚ ਕੰਮ ਕਰਦੀ ਹੈ ਅਤੇ ਇਸ ਦਾ ਮੁੱਢਲਾ ਸਿਧਾਂਤ ਇਹ ਹੈ ਕਿ ਰਿਕਵਰੀ ਆਪਸੀ ਸਹਿਯੋਗ ਅਤੇ ਤਜਰਬਿਆਂ ਦੀ ਸਾਂਝ ਰਾਹੀਂ ਸਭ ਤੋਂ ਵੱਧ ਕਾਰਗਰ ਹੁੰਦੀ ਹੈ। ਮੀਟਿੰਗਾਂ ਵਿਚ ਹਿੱਸਾ ਲੈਣ ਵਾਲਿਆਂ ਦੀ ਗਿਣਤੀ ਹਾਲ ਹੀ ਵਿਚ ਲਗਾਤਾਰ ਵਧ ਰਹੀ ਹੈ ਅਤੇ 13 ਜ਼ਿਲ੍ਹਿਆਂ ਵਿਚ ਸਰਕਾਰੀ ਸਹੂਲਤਾਂ ‘ਚ ਨਿਯਮਤ ਸੈਸ਼ਨ ਚਲਾਏ ਜਾ ਰਹੇ ਹਨ, ਜੋ ਮੁਹਿੰਮ ਦੇ ਲੰਬੀ ਮਿਆਦੀ ਰਿਹੈਬਿਲੀਟੇਸ਼ਨ ’ਤੇ ਜ਼ੋਰ ਨੂੰ ਦਰਸਾਉਂਦਾ ਹੈ।

ਪਿਛਲੀ ਖ਼ਬਰ ਰਛਪਾਲ ਕੌਰ ਢਿੱਲੋਂ ਬਣੇ ਲੌਂਗੋਵਾਲ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਚੋਣਾ ’ਚ ਰਾਜਿੰਦਰ ਦੀਪਾ ਦੇ ਸਮਰਥਕਾਂ ਦੀ ਵੱਡੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।