04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ-ਬਾਜਵਾ

ਅਜੀਤ ਡੈਸਕ 24-06-2026

ਚੰਡੀਗੜ੍ਹ 23 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਕਲਿੱਪ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਖੇਡ ਦਾ ਮਾਮਲਾ ਨਹੀਂ, ਸਗੋਂ ਸਿੱਖ ਕੌਮ ਦੀ ਆਸਥਾ, ਸਤਿਕਾਰ ਤੇ ਡੂੰਘੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਮੁੱਦਾ ਹੈ। ਹੁਣ ਕਥਿਤ ਤੌਰ ’ਤੇ ਫ਼ਰਜ਼ੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਦੇ ਮਾਮਲੇ ਵਿਚ ਹੋਈਆਂ ਗ੍ਰਿਫ਼ਤਾਰੀਆਂ ਨੇ ਹੋਰ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

ਪਿਛਲੀ ਖ਼ਬਰ ਸ਼ਹਿਰ ’ਚ ਥਾਂ-ਥਾਂ ਲੱਗੇ ਕੂੜੇ ਅਤੇ ਗੰਦਗੀ ਦੇ ਢੇਰ ਸਰਕਾਰ ਅਤੇ ਪ੍ਰਸ਼ਾਸਨ ਦੀ ਨਲਾਇਕੀ ਦਾ ਸਬੂਤ - ਝੂੰਦਾਂ ਅਗਲੀ ਖ਼ਬਰ ਖੇਤਾਂ ’ਚੋਂ ਬਿਜਲੀ ਦੇ ਚੋਰੀ ਹੋ ਰਹੇ ਕਰੋੜਾਂ ਰੁਪਏ ਦੇ ਸਾਮਾਨ ਦਾ ਖ਼ਰੀਦਦਾਰ ਕੌਣ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।