12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਅਜੀਤ ਡੈਸਕ 25-06-2026
ਐੱਸ. ਏ. ਐੱਸ. ਨਗਰ, 24 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬੀ ਪ੍ਰਵਾਸੀਆਂ ਨਾਲ ਸੰਬੰਧਿਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਡਾ. ਰਵਜੋਤ ਸਿੰਘ ਅੱਜ ਮੁਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਐਨ. ਆਰ. ਆਈ. ਮਿਲਣੀ-2026’ ਨੂੰ ਸੰਬੋਧਨ ਕਰ ਰਹੇ ਸਨ । ਉਨ੍ਹਾਂ ਹਾਜ਼ਰ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ. ਆਰ. ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਸਾਧ ਕੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਇਸ ਮਿਲਣੀ ’ਚ ਐੱਸ. ਏ. ਐੱਸ. ਨਗਰ, ਰੂਪਨਗਰ, ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਸੰਬੰਧਿਤ ਵੱਡੀ ਗਿਣਤੀ 'ਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਐਨ. ਆਰ. ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ. ਡੀ. ਜੀ. ਪੀ. ਐਨ. ਆਰ. ਆਈ. ਵਿੰਗ ਪੰਜਾਬ ਆਰ. ਕੇ. ਜੈਸਵਾਲ, ਕਮਿਸ਼ਨਰ ਪਟਿਆਲਾ ਡਵੀਜ਼ਨ-ਕਮ-ਚੇਅਰਮੈਨ ਐਨ. ਆਰ. ਆਈ. ਸਭਾ ਜਲੰਧਰ ਵਿਨੇ ਬੁਬਲਾਨੀ, ਵਿਸ਼ੇਸ਼ ਸਕੱਤਰ ਐਨ. ਆਰ. ਆਈ. ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਅਤੇ ਐਸ. ਐਸ. ਪੀ. ਰੂਪਨਗਰ ਮਨਿੰਦਰ ਸਿੰਘ ਸਮੇਤ ਸੰਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਮਿਲਣੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਨਵਰੀ 2022 ਤੋਂ ਮਈ 2026 ਤੱਕ ਐਨ. ਆਰ. ਆਈ. ਵਿਭਾਗ ਕੋਲ ਕੁੱਲ 26,828 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ 'ਚੋਂ 25,870 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਪਿਛਲੀ ਖ਼ਬਰ ਆਰ. ਓ. ਬੀ. ਦੇ ਨੀਂਹ ਪੱਥਰ ਸਮਾਗਮ ਦੌਰਾਨ ਮਨੋਰੰਜਨ ਕਾਲੀਆ ਦੀ ਵਿਗੜੀ ਤਬੀਅਤ ਅਗਲੀ ਖ਼ਬਰ ਵਿਜੇ ਸਾਂਪਲਾ ਨੂੰ ‘ਸਿਟ’ ਵਲੋਂ ਦੂਸਰੀ ਵਾਰ 28 ਨੂੰ ਪੇਸ਼ ਹੋਣ ਲਈ ਸੰਮਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।