11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੀ.ਬੀ.ਆਈ. ਵਲੋਂ ਨਵਾਂ ਸਰਕੂਲਰ ਜਾਰੀ

ਅਜੀਤ ਡੈਸਕ 26-06-2026

ਚੰਡੀਗੜ੍ਹ, 25 ਜੂਨ (ਸੰਦੀਪ ਕੁਮਾਰ ਮਾਹਨਾ) -ਬੇਅਦਬੀ ਦੇ ਮਾਮਲਿਆਂ ਦੀ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਉਚਿਤ ਸ਼ਬਦਾਵਲੀ ਜਾਂ ਕਾਰਵਾਈ ਤੋਂ ਬਚਣ ਲਈ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (ਪੀ.ਬੀ.ਆਈ.) ਨੇ ਸਰਕੂਲਰ ਜਾਰੀ ਕੀਤਾ ਹੈ। ਇਸ ਤਹਿਤ ਪੁਲਿਸ ਅਧਿਕਾਰੀਆਂ ਨੂੰ ਧਾਰਮਿਕ ਸੰਵੇਦਨਸ਼ੀਲਤਾ, ਨਿਰਪੱਖਤਾ ਅਤੇ ਸਿੱਖ ਮਰਿਆਦਾ ਅਨੁਸਾਰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੀ.ਬੀ.ਆਈ. ਦੇ ਡਾਇਰੈਕਟਰ ਦਫ਼ਤਰ ਵਲੋਂ ਜਾਰੀ ਸਰਕੂਲਰ ‘ਚ ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕੂਲਰ ਅਨੁਸਾਰ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਜਾਂਚ ਪੂਰੀ ਸੰਵੇਦਨਸ਼ੀਲਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਵੇ। ਸਰਕੂਲਰ ‘ਚ ਕਿਹਾ ਗਿਆ ਹੈ ਕਿ ਘਟਨਾ ਸਥਾਨ ਨਾਲ ਪੂਰੇ ਸਤਿਕਾਰ, ਗੰਭੀਰਤਾ ਅਤੇ ਮਰਿਆਦਾ ਨਾਲ ਨਜਿੱਠਿਆ ਜਾਵੇ ਤਾਂ ਜੋ ਜਾਂਚ ਪ੍ਰਕਿਰਿਆ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਦੀ ਠੇਸ ਨਾ ਪਹੁੰਚੇ। ਇਸ ਉਦੇਸ਼ ਲਈ ਪੀ.ਬੀ.ਆਈ. ਵਲੋਂ ਸਤਿਕਾਰਯੋਗ ਸ਼ਬਦਾਵਲੀ ਦੀ ਇੱਕ ਵਿਸ਼ੇਸ਼ ਸੂਚੀ ਤਿਆਰ ਕੀਤੀ ਗਈ ਹੈ, ਜਿਸ ਨੂੰ ਸਰਕੂਲਰ ਨਾਲ ਨੱਥੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਨਾਲ ਸਬੰਧਿਤ ਵੱਖ-ਵੱਖ ਪੱਖਾਂ ਲਈ ਇੱਕ ਵਿਸ਼ੇਸ਼ ਫਾਰਮੈਟ ਵੀ ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਜਾਂਚ ਅਧਿਕਾਰੀ ਮਿਆਰੀ ਅਤੇ ਇਕਸਾਰ ਢੰਗ ਨਾਲ ਰਿਕਾਰਡ ਤਿਆਰ ਕਰ ਸਕਣਗੇ।

ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਸਾਂਝੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਝੋਨੇ ਦੀ ਲੁਆਈ ਨੇ ਜ਼ੋਰ ਫੜਿਆ-ਯੂਰੀਏ ਦੀ ਕੋਈ ਕਮੀ ਨਹੀਂ-ਡਾਇਰੈਕਟਰ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।