15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਲਈ ਅੰਤਰਰਾਜੀ ਨਾਕਿਆਂ ’ਤੇ ਸਖ਼ਤ ਨਿਗਰਾਨੀ ਤੇ ਗਿਣਤੀ ਵਧਾਉਣ ਦੀ ਹਦਾਇਤ-ਅਮਨ ਅਰੋੜਾ

ਅਜੀਤ ਡੈਸਕ 27-06-2026
ਸੰਗਰੂਰ, 26 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹੋਰ ਮੁਸਤੈਦੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਇੰਟਰਸਟੇਟ ਨਾਕਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਆਵਾਜਾਈ ’ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ। ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਨਸ਼ਿਆਂ ਨਾਲ ਪ੍ਰਭਾਵਿਤ ਹਾਟਸਪਾਟ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਉਣ ਯਕੀਨੀ ਬਣਾਏ ਜਾਣ ਤਾਂ ਜੋ ਸ਼ੱਕੀ ਗਤੀਵਿਧੀਆਂ ’ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਪੁਲਿਸ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਛੁੜਾਊ ਕੇਂਦਰਾਂ ਵਿਚ ਮਰੀਜ਼ਾਂ ਨੂੰ ਦਾਖਲ ਕਰਨ ਦੀ ਸਮਰੱਥਾ ਵਿਚ ਵਾਧਾ ਕੀਤਾ ਜਾਵੇ, ਤਾਂ ਜੋ ਇਲਾਜ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸਹੂਲਤਾਂ ਮਿਲ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਸਮੇਤ ਅਧਿਕਾਰੀ ਅਤੇ ਨਸ਼ਿਆਂ ਵਿਰੁੱਧ ਬਣੀਆਂ ਕਮੇਟੀਆਂ ਦੇ ਅਹੁਦੇਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੜ੍ਹਦੀ ਕਲਾ ਮਿਸ਼ਨ ਹੜ੍ਹ ਰਾਹਤ ਫ਼ੰਡ ਦਾ ਪੂਰਾ ਹਿਸਾਬ ਜਨਤਾ ਸਾਹਮਣੇ ਰੱਖਿਆ ਜਾਵੇ-ਹਰਿੰਦਰ ਸਿੰਘ ਲੱਖੋਵਾਲ ਅਗਲੀ ਖ਼ਬਰ ਪੰਜਾਬ ਰੈਗੂਲੇਟਰੀ ਕਮਿਸ਼ਨ ਦੇ ਫ਼ੈਸਲੇ ਨਾਲ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ ਰੈਗੂਲੇਟਰੀ ਕਮਿਸ਼ਨ ਨੇ ਸ਼ਿਕਾਇਤ ਫੋਰਮਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।