09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਜਥੇਦਾਰ ਗੜਗੱਜ ਨੇ ਉੱਤਰਾਖੰਡ ਦੇ ਇਕ ਵਿਅਕਤੀ ਵਲੋਂ ਧਮਕੀ ਦੇਣ ਦਾ ਲਿਆ ਸਖ਼ਤ ਨੋਟਿਸ

ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇਕ ਸ਼ਰਾਰਤੀ ਵਿਅਕਤੀ ਵਲੋਂ ਸਿੱਖਾਂ ਨੂੰ ਜੂਨ 1984 ਦੁਹਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ । ਉਨ੍ਹਾਂ ਆਸ਼ੀਸ਼ ਨੇਗੀ ਵਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।
ਪਿਛਲੀ ਖ਼ਬਰ ਸਿੱਖ ਕੌਮ ਨੂੰ ਦਿੱਤੀ ਗਈ ਨਫ਼ਰਤੀ ਧਮਕੀ ਅਮਨ-ਸ਼ਾਂਤੀ ਲਈ ਵੱਡਾ ਖ਼ਤਰਾ-ਜਥੇਦਾਰ ਗਿਆਨੀ ਟੇਕ ਸਿੰਘ ਅਗਲੀ ਖ਼ਬਰ ਫ਼ਾਰੂਕਾਬਾਦ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਵੱਡੇ ਹਿੱਸੇ ਨੂੰ ਢਾਹਿਆ ਪੁਲਿਸ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।