10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਨਾਕਾਮ-ਸੁਖਬੀਰ

ਅਜੀਤ ਡੈਸਕ 28-06-2026
ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਕਿਸਾਨਾਂ, ਉਦਯੋਗਾਂ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਖਤਰੇ ਵਿਚ ਪੈ ਗਈ ਹੈ। ਬਿਆਨ ਜਾਰੀ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨਾ ਸਿਰਫ਼ ਬਿਜਲੀ ਉਤਪਾਦਨ ਵਿਚ ਫੇਲ ਰਹੀ ਹੈ, ਸਗੋਂ ਮੌਜੂਦਾ ਉਤਪਾਦਨ ਅਤੇ ਵੰਡ ਪ੍ਰਣਾਲੀ ਨੂੰ ਕਾਇਮ ਰੱਖਣ ਵਿਚ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਗਏ ਹਨ ਕਿਉਂਕਿ ਸਰਕਾਰ ਉਨ੍ਹਾਂ ਦੀ ਪੀੜਾ ਪ੍ਰਤੀ ਬੇਪਰਵਾਹ ਹੈ।
ਪਿਛਲੀ ਖ਼ਬਰ ਸ਼ੋਏਬ ਅਖ਼ਤਰ ਦੇ ਭਰਾ ਦੇ ਜਨਾਜ਼ੇ ’ਚ ਸ਼ਾਮਿਲ ਹੋਏ ਲਸ਼ਕਰ-ਏ-ਤੋਇਬਾ ਨਾਲ ਜੁੜੇ ਅੱਤਵਾਦੀ ਅਗਲੀ ਖ਼ਬਰ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਮਾਮਲੇ ’ਚ ਲੋਕਾਂ ਦੀ ਰਾਏ ਲੈ ਰਹੀ ਹੈ 5 ਮੈਂਬਰੀ ਕਮੇਟੀ-ਡਾ. ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।