10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲੀ ਤਾਂ ਸੰਘਰਸ਼ ਲਈ ਮਜਬੂਰ ਹੋਵਾਂਗੇ-ਲੱਖੋਵਾਲ

ਅਜੀਤ ਡੈਸਕ 28-06-2026
ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਝੋਨੇ ਦੀ ਲਵਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ, ਪਰ ਬਿਜਲੀ ਦੇ ਲਗਾਤਾਰ ਤੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਿਲ ਨਾਲ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ।
ਪਿਛਲੀ ਖ਼ਬਰ ਸਾਨੂੰ ਖ਼ਵਾਜਾ ਆਸਿਫ਼ ਜਾਂ ਕਿਸੇ ਹੋਰ ਤੋਂ ਆਪਣੀ ਪਛਾਣ ਮੰਗਣ ਦੀ ਲੋੜ ਨਹੀਂ-ਫ਼ੈਸਲ ਰਾਠੌਰ ਅਗਲੀ ਖ਼ਬਰ ਦੱਦੂ ਗਰੋਹ ਦੇ 5 ਮੈਂਬਰ ਅਸਲ੍ਹੇ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।