10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਕਾਂਗਰਸ ਲੀਡਰਸ਼ਿਪ ਵਿਚ ਬਦਲਾਅ ’ਚ ਦੇਰੀ ਦਾ ਕਾਰਨ ਪ੍ਰਿਯੰਕਾ ਗਾਂਧੀ ਦੀ ‘ਐਂਟਰੀ’ ਪੰਜਾਬ ’ਚ ਬਦਲਾਅ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਪਸੰਦ ਵਿਚਾਲੇ ਫਸਿਆ ਪੇਚ

ਅਜੀਤ ਡੈਸਕ 28-06-2026
ਚੰਡੀਗੜ੍ਹ, 27 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਸੰਭਾਵਿਤ ਤਬਦੀਲੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਕਈ ਤਰ੍ਹਾਂ ਦੀਆਂ ਅਟਕਲਾਂ ਦੇ ਬਾਵਜੂਦ ਅਜੇ ਤੱਕ ਕੋਈ ਅਧਿਕਾਰਕ ਐਲਾਨ ਨਾ ਹੋਣ ਕਾਰਨ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ । ਪਾਰਟੀ ਦੇ ਉੱਚ ਪੱਧਰੀ ਸੂਤਰਾਂ ਮੁਤਾਬਿਕ ਪੰਜਾਬ ਕਾਂਗਰਸ ਲੀਡਰਸ਼ਿਪ ਤਬਦੀਲੀ ਦੇ ਫ਼ੈਸਲੇ ਵਿਚ ਹੋ ਰਹੀ ਦੇਰੀ ਦਾ ਇਕ ਵੱਡਾ ਕਾਰਨ ਹੁਣ ਪ੍ਰਿਯੰਕਾ ਗਾਂਧੀ ਦੀ ਇਸ ਮਾਮਲੇ ’ਚ ‘ਐਂਟਰੀ’ ਨੂੰ ਮੰਨਿਆ ਜਾ ਰਿਹਾ ਹੈ। ਦਿੱਲੀ ਦਰਬਾਰ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਤਬਦੀਲੀ ਦੌਰਾਨ ਕਿਸ ਨੂੰ ਕਮਾਨ ਸੌਂਪੀ ਜਾਵੇ, ਉਸ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਵਿਚਾਰ ਪੂਰੀ ਤਰ੍ਹਾਂ ਇਕੋ ਜਿਹੇ ਨਹੀਂ ਦੱਸੇ ਜਾ ਰਹੇ ਹਨ । ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਗੂ ਸੰਗਠਨ ਨੂੰ ਤਾਂ ਮਜ਼ਬੂਤ ਕਰਨ ਦੇ ਹੱਕ ਵਿਚ ਹਨ, ਪਰ ਸੂਬੇ ਦੀ ਕਮਾਨ ਕਿਸ ਚਿਹਰੇ ਨੂੰ ਦਿੱਤੀ ਜਾਵੇ, ਇਸ ਨੂੰ ਲੈ ਕੇ ਦੋਵਾਂ ਦੀ ਵੱਖ-ਵੱਖ ਰਾਏ ਸਾਹਮਣੇ ਆਈ ਹੈ। ਇਸੇ ਕਾਰਨ ਹਾਈਕਮਾਨ ਅਜੇ ਤੱਕ ਕਿਸੇ ਇਕ ਨਾਮ ’ਤੇ ਅੰਤਿਮ ਸਹਿਮਤੀ ਨਹੀਂ ਬਣਾ ਸਕਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਿਯੰਕਾ ਗਾਂਧੀ ਜਿਸ ਆਗੂ ਦੇ ਹੱਕ ਵਿਚ ਦਿਖਾਈ ਦੇ ਰਹੇ ਹਨ, ਉਸ ਨੂੰ ਲੈ ਕੇ ਪੰਜਾਬ ਦੇ ਕਈ ਟਕਸਾਲੀ ਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਪਹਿਲਾਂ ਹੀ ਆਪਣੀਆਂ ਚਿੰਤਾਵਾਂ ਰਾਹੁਲ ਗਾਂਧੀ ਤੱਕ ਪਹੁੰਚਾ ਦਿੱਤੀਆਂ ਹਨ।
ਪਿਛਲੀ ਖ਼ਬਰ ਕੇਂਦਰ ਵਲੋਂ ਮਨਰੇਗਾ ਦੀ ਜਗ੍ਹਾ ਲਿਆਂਦੇ ‘ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਵਿਧਾਨ ਸਭਾ ’ਚ ਮਤੇ ਮਗਰੋਂ ਪੰਜਾਬ ’ਚ ਲਾਗੂ ਕਾਂ... ਅਗਲੀ ਖ਼ਬਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਜ਼ਫ਼ਰ ਨੇ ਭਾਸ਼ਾ ਵਿਭਾਗ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।