10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਜਥੇ ਦਾ ਏਮਨਾਬਾਦ ਦੇ ਗੁਰਦੁਆਰਾ ਰੋੜ੍ਹੀ ਸਾਹਿਬ ਪਹੁੰਚਣ ’ਤੇ ਨਿੱਘਾ ਸਵਾਗਤ

ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ‘ਤੇ 29 ਜੂਨ ਨੂੰ ਲਾਹੌਰ ‘ਚ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸਿੱਖ ਜਥੇ ਨੇ ਜ਼ਿਲ੍ਹਾ ਨਾਰੋਵਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਉੱਥੋਂ ਵਿਸ਼ੇਸ਼ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ ਏਮਾਨਾਬਾਦ ਵਿਖੇ ਗੁਰਦੁਆਰਾ ਰੋੜ੍ਹੀ ਸਾਹਿਬ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੇ ਜਥਾ ਲੀਡਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ, ਦਿੱਲੀ ਕਮੇਟੀ ਦੇ ਹਰਵਿੰਦਰ ਸਿੰਘ ਬਖ਼ਸ਼ੀ, ਮਨਮੋਹਨ ਸਿੰਘ, ਜਗਤਾਰ ਸਿੰਘ ਆਦਿ ਦਾ ਈ. ਟੀ. ਪੀ. ਬੀ. ਦੇ ਡਿਪਟੀ ਸਕੱਤਰ (ਸ਼ਰਾਈਨਜ਼) ਫ਼ਰਾਜ਼ ਅੱਬਾਸ ਅਤੇ ਸੁਰੱਖਿਆ ਅਫ਼ਸਰ ਫ਼ਜ਼ਲ-ਏ-ਰੱਬੀ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। 29 ਜੂਨ ਨੂੰ ਲਾਹੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਪਿਛਲੀ ਖ਼ਬਰ ਔਰਤਾਂ ਲਈ ਪਸੰਦੀਦੇ ਹਿਨਾਇਆ ਵੈਡਿੰਗ ਸ਼ੋਅਰੂਮ ਮੰਡੀ ਮੁੱਲਾਂਪੁਰ ਦਾ ਉਦਘਾਟਨ ਅਗਲੀ ਖ਼ਬਰ ਅੰਮ੍ਰਿਤਸਰ ਦੀ ਧਰਤੀ ਪੂਰੀ ਦੁਨੀਆਂ ਨੂੰ ਭਾਈਚਾਰਕ ਸਾਂਝ ਤੇ ਮਾਨਵਤਾ ਦਾ ਸੰਦੇਸ਼ ਦਿੰਦੀ ਹੈ-ਅਰਵਿੰਦ ਕੇਜਰੀਵਾਲ ਪੰਜਾਬ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।