13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਵਲੋਂ ਜੀ.ਐਸ.ਟੀ. ਪ੍ਰਾਪਤੀ ਵਿਚ 24.4 ਫ਼ੀਸਦੀ ਦਾ ਸ਼ਾਨਦਾਰ ਵਾਧਾ-ਚੀਮਾ

ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿਚ 24.45 ਫ਼ੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਜੀ.ਐਸ.ਟੀ. ਰਿਫੰਡ ਦੇ ਰੂਪ ਵਿੱਚ ਰਣਨੀਤਕ ਤੌਰ ’ਤੇ 1,270 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਕਿ ਕਰਦਾਤਾਵਾਂ ਦੇ ਭਰੋਸੇ ਅਤੇ ਇਕ ਮਜ਼ਬੂਤ, ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ’ਤੇ ਟਿਕੀ ਇੱਕ ਵਧਦੀ-ਫੁੱਲਦੀ ਆਰਥਿਕਤਾ ਨੂੰ ਦਰਸਾਉਂਦਾ ਹੈ।ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੇ ਬਿਹਤਰੀਨ ਪ੍ਰਦਰਸ਼ਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੁੱਲ ਜੀ.ਐਸ.ਟੀ. ਉਗਰਾਹੀ ਵਧ ਕੇ 7,833.45 ਕਰੋੜ ਰੁਪਏ ਹੋ ਗਈ ਹੈ, ਜਿਸ ਨੂੰ 9 ਫ਼ੀਸਦੀ ਦੀ ਬੇਮਿਸਾਲ ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਦਾ ਸਮਰਥਨ ਹਾਸਲ ਹੈ, ਜੋ ਕਿ 3 ਫ਼ੀਸਦੀ ਦੀ ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਹੈ। ਇਸ ਦੇ ਨਾਲ ਹੀ ਸੂਬੇ ਦੇ ਮਾਲੀਏ ਦੀ ਪੂਰੀ ਸੁਰੱਖਿਆ ਲਈ ਸਖ਼ਤ ਨਿਯਮਾਂ ਤਹਿਤ ਜੁਰਮਾਨੇ ਵਜੋਂ 633 ਕਰੋੜ ਰੁਪਏ ਵਸੂਲੇ ਗਏ ਹਨ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸੈਫਲਾਬਾਦ ਵਿਚ ਗੁਰਮਤਿ ਸਮਾਗਮ ਦੇਸ਼-ਵਿਦੇਸ਼... ਅਗਲੀ ਖ਼ਬਰ ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਨਾਲ ਹੀ ਹਜ਼ੂਰ ਸਾਹਿਬ ਐਕਟ ’ਤੇ ਬਣੇਗੀ ਸਹਿਮਤੀ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।