13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸੈਫਲਾਬਾਦ ਵਿਚ ਗੁਰਮਤਿ ਸਮਾਗਮ ਦੇਸ਼-ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋਈਆਂ

ਅਜੀਤ ਡੈਸਕ 02-07-2026
ਕਪੂਰਥਲਾ/ਫੱਤੂਢੀਂਗਾ, 1 ਜੁਲਾਈ (ਅਮਰਜੀਤ ਕੋਮਲ, ਬਲਜੀਤ ਸਿੰਘ)-ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਨਤਮਸਤਕ ਹੋਈਆਂ | ਗੁਰਦੁਆਰਾ ਗੁਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅਖੰਡ ਪਾਠ ਦੀ ਸੇਵਾ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਘਰ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਬਾਬਾ ਲੀਡਰ ਸਿੰਘ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਭਾਈ ਕਰਮਜੀਤ ਸਿੰਘ, ਬਾਬਾ ਮੰਗਲ ਸਿੰਘ, ਬਾਬਾ ਇੰਦਰ ਸਿੰਘ ਖੀਰਾਂਵਾਲੀ, ਅਮਰਜੀਤ ਸਿੰਘ ਉੱਚਾ, ਸਾਬਕਾ ਸਰਪੰਚ ਤੇ ਨੰਬਰਦਾਰ ਸਤਨਾਮ ਸਿੰਘ ਵਿਰਕ, ਸਾਬਕਾ ਸਰਪੰਚ ਜਸਵਿੰਦਰ ਸਿੰਘ ਵਿਰਕ, ਆਪ ਦੇ ਬਲਾਕ ਪ੍ਰਧਾਨ ਬਿਕਰਮ ਸਿੰਘ ਉੱਚਾ, ਖੇਡ ਪ੍ਰਮੋਟਰ ਬਲਜਿੰਦਰ ਸਿੰਘ ਸਪੇਨ, ਤਰਲੋਕ ਸਿੰਘ ਬੂਹ, ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ, ਸਾਬਕਾ ਸਰਪੰਚ ਯਾਦਵਿੰਦਰ ਸਿੰਘ, ਗੁਰਿੰਦਰਪਾਲ ਸਿੰਘ ਘੁੰਮਣ, ਮਨਪ੍ਰੀਤ ਸਿੰਘ ਬੂਹ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਜਥੇਦਾਰ ਬਲਜੀਤ ਸਿੰਘ, ਅਵਤਾਰ ਸਿੰਘ, ਤਰਲੋਚਨ ਸਿੰਘ ਉੱਚਾ, ਸੁਰਿੰਦਰ ਸਿੰਘ, ਜਥੇਦਾਰ ਜੋਗਿੰਦਰ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ, ਬਲਵਿੰਦਰ ਸਿੰਘ, ਐਸ.ਓ.ਆਈ. ਦੇ ਆਗੂ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਹਰਨੇਕ ਸਿੰਘ ਬੂਹ, ਕਰਨ ਗੋਇਲ, ਸਰਬਜੀਤ ਸਿੰਘ ਸਰਪੰਚ ਦੇਸਲ, ਸੰਨੀ ਰੱਤੜਾ, ਲੱਖਾ ਸਿੰਘ ਪਹਿਲਵਾਨ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ, ਪ੍ਰਵਾਸੀ ਭਰਾ ਵੱਡੀ ਗਿਣਤੀ ਹਾਜ਼ਰ ਸਨ | ਇਸ ਮੌਕੇ ਅੰਮਿ੍ਤਪਾਲ ਕੌਰ ਫਰਾਂਸ ਪੁੱਤਰੀ ਬਲਜੀਤ ਸਿੰਘ ਵਲੋਂ ਸੰਗਤਾਂ ਨੂੰ ਛਾਂਦਾਰ ਤੇ ਫਲਦਾਰ ਬੂਟੇ ਵੰਡੇ ਗਏ |
ਪਿਛਲੀ ਖ਼ਬਰ ਹਰ ਮਹਿਲਾ ਨੂੰ 54,000 ਦੀ ਬਕਾਇਆ ਰਕਮ ਦੇਵੇ ਪੰਜਾਬ ਸਰਕਾਰ-ਬਾਜਵਾ ਅਗਲੀ ਖ਼ਬਰ ਪੰਜਾਬ ਵਲੋਂ ਜੀ.ਐਸ.ਟੀ. ਪ੍ਰਾਪਤੀ ਵਿਚ 24.4 ਫ਼ੀਸਦੀ ਦਾ ਸ਼ਾਨਦਾਰ ਵਾਧਾ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।