07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪ੍ਰਾਪਰਟੀ ਡੀਲਰ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਸ਼ੂਟਰ ਮੁਕਾਬਲੇ ਉਪਰੰਤ ਗ੍ਰਿਫ਼ਤਾਰ

ਅਜੀਤ ਡੈਸਕ 03-07-2026

ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)-26 ਜੂਨ ਨੂੰ ਰਾਜਪੁਰਾ ’ਚ ਪ੍ਰਾਪਰਟੀ ਡੀਲਰ ਦਾ ਕੰਮ ਕਰਨ ਵਾਲੇ ਨਾਮੀ ਫ਼ਰਮ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲੇ ਗੋਲਡੀ ਢਿੱਲੋਂ ਗਰੋਹ ਦੇ ਦੋਵੇਂ ਸ਼ੂਟਰਾਂ ਨੂੰ ਅੱਜ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਡੀ.ਐਸ.ਪੀ. (ਡੀ) ਸੁਖਅੰਮ੍ਰਿਤ ਸਿੰਘ ਰੰਧਾਵਾ ਦੀ ਅਗਵਾਈ ’ਚ ਸੀ.ਆਈ.ਏ. ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਦੀ ਟੀਮ ਨੇ ਪਟਿਆਲਾ-ਸੰਗਰੂਰ ਸੜਕ ’ਤੇ ਦੱਖਣੀ ਬਾਈਪਾਸ ’ਤੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਪਰਮਜੀਤ ਸਿੰਘ ਅਤੇ ਜਸਕਰਨ ਸਿੰਘ ਵਾਸੀ ਜ਼ਿਲਾ ਕਪੂਰਥਲਾ ਵਜੋਂ ਹੋਈ ਹੈ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਪੱਤਰਕਾਰਾਂ ਨੂੰ ਮੁਕਾਬਲੇ ਵਾਲੇ ਸਥਾਨ ’ਤੇ ਦੱਸਿਆ ਕਿ ਉਕਤ ਮਾਮਲੇ ’ਚ ਪੁਲਿਸ ਟੀਮਾਂ ਦੋਵੇਂ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਸੀ, ਜਿਸ ਤਹਿਤ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਸੀ.ਆਈ.ਏ. ਪਟਿਆਲਾ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ, ਸੀ.ਆਈ.ਏ. ਸਮਾਣਾ ਦੇ ਮੁਖੀ ਅੰਕੁਰਦੀਪ ਸਿੰਘ ਅਤੇ ਸੀ.ਆਈ.ਏ. ਰਾਜਪੁਰਾ ਦੇ ਮੁਖੀ ਮਨਪ੍ਰੀਤ ਸਿੰਘ ਦੀਆਂ ਟੀਮਾਂ ਨੇ ਦੱਖਣੀ ਬਾਈਪਾਸ ’ਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮਾਂ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਪਰ ਉਨਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਹਮਲੇ ’ਚ ਇਕ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ, ਜਿਹੜਾ ਕਿ ਰਾਜਿੰਦਰਾ ਹਸਪਤਾਲ ’ਚ ਜੇਰੇ ਇਲਾਜ ਹੈ। ਪੁਲਿਸ ਨੂੰ ਮੁਲਜ਼ਮਾਂ ਤੋਂ ਪਿਸਟਲ ਬਰਾਮਦ ਹੋਏ ਹਨ। ਐਸ.ਐਸ.ਪੀ. ਸ਼ਰਮਾ ਨੇ ਦੱਸਿਆ ਕਿ ਇਹ ਮੁਲਜ਼ਮ ਗੋਲਡੀ ਬਰਾੜ ਦੇ ਗਰੋਹ ਨਾਲ ਸੰਬੰਧ ਰੱਖਦੇ ਹਨ ਅਤੇ ਰਾਜਪੁਰਾ ਪ੍ਰੋਪਰਟੀ ਡੀਲਰ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਇਨ੍ਹਾਂ ਵਲੋਂ ਅਗਲਾ ਹਮਲਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਪਰਿਵਾਰ ’ਤੇ ਕਰਨ ਦੀ ਧਮਕੀ ਦਿੱਤੀ ਸੀ ਤੇ ਬਾਅਦ ’ਚ ਇਸ ਹਮਲੇ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਗਰੋਹ ਨੇ ਲਈ। ਇਸ ਤੋਂ ਇਲਾਵਾ ਇਨ੍ਹਾਂ ਨੂੰ ਤਕਨੀਕੀ ਤੌਰ ’ਤੇ ਸਹਾਇਤਾ ਕਰਨ ਵਾਲੇ ਤਿੰਨ ਹੋਰ ਕਥਿਤ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਪਿਛਲੀ ਖ਼ਬਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ-ਬੱਚਾ ਨਹਿਰ ਵਿਚ ਜਾ ਡਿੱਗਾ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਏਕਮ ਸਿੰਘ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਵਲੋਂ ਡੀ. ਸੀ. ਦਫ਼ਤਰ ਨੇੜੇ ਰੋਸ ਪ੍ਰਦਰਸ਼ਨ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।