05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਵਾਤ ਦੀ ਸੈਫੁੱਲਾ ਝੀਲ ’ਚ ਕਿਸ਼ਤੀ ਪਲਟੀ-6 ਸੈਲਾਨੀਆਂ ਦੀ ਮੌਤ

ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ‘ਚ ਇਕ ਝੀਲ ਵਿਚ ਕਿਸ਼ਤੀ ਪਲਟਣ ਨਾਲ ਇਕ ਪਰਿਵਾਰ ਦੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਲਾਪਤਾ ਹੋ ਗਏ। ਇਹ ਹਾਦਸਾ ਅੱਜ ਦੁਪਹਿਰ ਉੱਪਰੀ ਸਵਾਤ ਜ਼ਿਲ੍ਹੇ ਦੀ ਕਲਾਮ ਘਾਟੀ ‘ਚ ਸੈਫੁੱਲਾ ਝੀਲ ਵਿਚ ਵਾਪਰਿਆ। ਸੈਫੁੱਲਾ ਝੀਲ ਇਕ ਪ੍ਰਸਿੱਧ ਸੈਰ-ਸਪਾਟਾ ਸਥਾਨ ਹੈ।ਪੁਲਿਸ ਅਨੁਸਾਰ ਝੀਲ ਦੀ ਯਾਤਰਾ ਦੌਰਾਨ ਕਿਸ਼ਤੀ ‘ਚ ਸਵਾਰ ਸਾਰੇ 9 ਯਾਤਰੀ ਇਕੋ ਪਰਿਵਾਰ ਦੇ ਮੈਂਬਰ ਸਨ। ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਬਚਾਅ 1122 ਸਵਾਤ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਮਹੋਦੰਦ ਖੇਤਰ ਦੇ ਨੇੜੇ ਝੀਲ ਤੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਲਾਪਤਾ ਤਿੰਨ ਹੋਰ ਲੋਕਾਂ ਨੂੰ ਲੱਭਣ ਲਈ ਖੋਜ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਮ੍ਰਿਤਕ ਪਾਕਿ ਦੇ ਪੂਰਬੀ ਪੰਜਾਬ ਸੂਬੇ ਦੇ ਵਸਨੀਕ ਸਨ।

ਪਿਛਲੀ ਖ਼ਬਰ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਪਾਕਿ ਨੇ ਤਿੰਨ ਸਾਲ ਪਹਿਲਾਂ ਢਹੇ ਗੁਰਦੁਆਰਾ ਰੋੜੀ ਸਾਹਿਬ ਦੀ ਸ਼ੁਰੂ ਕੀਤੀ ਨਵਉਸਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।