05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਚੁੱਕੇ ਸਵਾਲ

ਅਜੀਤ ਡੈਸਕ 03-07-2026

ਪਠਾਨਕੋਟ, 2 ਜੁਲਾਈ (ਸੁਮਿਤ/ਸੰਧੂ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਪਠਾਨਕੋਟ ਦੇ ਨਿੱਜੀ ਹੋਟਲ ਵਿਚ ਪਹੁੰਚੇ, ਜਿਥੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਰਾਜ ਸਰਕਾਰ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਤੇ ਵੱਖ-ਵੱਖ ਮੁੱਦਿਆਂ ‘ਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦੀ ‘ਕਠਪੁਤਲੀ’ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਫ਼ੈਸਲੇ ਦਿੱਲੀ ਤੋਂ ਪ੍ਰਭਾਵਿਤ ਹੋ ਕੇ ਲਏ ਜਾਂਦੇ ਹਨ। ਸ਼ਵੇਤ ਮਲਿਕ ਨੇ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਨਮਾਨ ਕਰਨ ਦੀ ਗੱਲ ਵੀ ਕਹੀ ਅਤੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੀ ਮਰਯਾਦਾ ਨੂੰ ਕਾਇਮ ਰੱਖਣਾ ਹਰ ਇਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਤੋਂ ਹੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਬੂਥ ਪੱਧਰ ਤੱਕ ਪਾਰਟੀ ਨੂੰ ਸਰਗਰਮ ਬਣਾਉਣ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਮੁੰਬਈ ’ਚ ਭਾਰੀ ਬਾਰਿਸ਼ ਦੌਰਾਨ ਮੈਨਹੋਲ ’ਚ ਡਿਗਣ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਵਾਤ ਦੀ ਸੈਫੁੱਲਾ ਝੀਲ ’ਚ ਕਿਸ਼ਤੀ ਪਲਟੀ-6 ਸੈਲਾਨੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।