05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿ ਵਿਚ ਸਿੱਖਾਂ ਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮੁੱਦਾ ਅੰਤਰਰਾਸ਼ਟਰੀ ਪੱਧਰ ’ਤੇ ਉਠਾਇਆ ਜਾਵੇ-ਗਿਆਨੀ ਹਰਨਾਮ ਸਿੰਘ ਖ਼ਾਲਸਾ

ਅਜੀਤ ਡੈਸਕ 03-07-2026

125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੇ ਜਾਣ ’ਤੇ ਕੀਤਾ ਰੋਸ ਦਾ ਪ੍ਰਗਟਾਵਾ
ਚੌਕ ਮਹਿਤਾ, 2 ਜੁਲਾਈ (ਜਗਦੀਸ਼ ਸਿੰਘ ਬਮਰਾਹ, ਧਰਿਮੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨੀ ਪੰਜਾਬ ਦੇ ਮੰਡੀ ਚੂਹੜਕਾਣਾ ਵਿਖੇ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਦੇ ਗੁੰਬਦ ਸਮੇਤ ਇਕ ਹਿੱਸੇ ਨੂੰ ਕਥਿਤ ਤੌਰ ‘ਤੇ ਭੂ-ਮਾਫੀਆ ਵਲੋਂ ਸਥਾਨਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਿਲ ਕੇ ਢਾਹੇ ਜਾਣ ਦੀ ਘਟਨਾ ‘ਤੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਵਿਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ, ਧਾਰਮਿਕ ਸੰਪਤੀਆਂ ਅਤੇ ਘੱਟ ਗਿਣਤੀਆਂ ਦੀ ਲਗਾਤਾਰ ਵਿਗੜ ਰਹੀ ਸਥਿਤੀ ਦਾ ਮੁੱਦਾ ਪਾਕਿਸਤਾਨ ਸਰਕਾਰ ਅਤੇ ਅੰਤਰਰਾਸ਼ਟਰੀ ਮੰਚਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਅਪੀਲ ਕੀਤੀ ਹੈ। ਪੱਤਰ ਵਿਚ ਉਕਤ ਗੁਰਦੁਆਰਾ ਸਾਹਿਬ ਤੋਂ ਇਲਾਵਾ ਹਸਨ ਅਬਦਾਲ, ਨਨਕਾਣਾ ਸਾਹਿਬ, ਸ਼ਹੀਦਗੰਜ ਭਾਈ ਤਾਰੂ ਸਿੰਘ ਲਾਹੌਰ, ਨਾਰੋਵਾਲ, ਰਾਵਲਪਿੰਡੀ, ਸਿਆਲਕੋਟ ਅਤੇ ਕਸੂਰ ਸਮੇਤ ਕਈ ਇਤਿਹਾਸਕ ਗੁਰਦੁਆਰਿਆਂ ਅਤੇ ਮੰਦਰਾਂ ਨਾਲ ਸੰਬੰਧਿਤ ਨਾਜਾਇਜ਼ ਕਬਜ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪਿਛਲੀ ਖ਼ਬਰ ਸੂਬੇ ’ਚ ਕਈ ਥਾਵਾਂ ’ਤੇ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ ਅਗਲੀ ਖ਼ਬਰ ਪੰਜਾਬ ਸਰਕਾਰ ਦੀ ‘ਐਗਰੋ ਫੋਰੈਸਟਰੀ’ ਸਕੀਮ ਦਾ ਘੁੱਟਿਆ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।