05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਪ੍ਰੋ. ਪਲਵਿੰਦਰ ਸਿੰਘ ਨੇ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 03-07-2026

ਆਦਮਪੁਰ, 2 ਜੁਲਾਈ (ਰਮਨ ਦਵੇਸਰ)-ਸੰਤ ਬਾਬਾ ਮਲਕੀਤ ਸਿੰਘ (ਬਾਨੀ ਚਾਂਸਲਰ) ਤੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਤੇ ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਮਜੂਦਗੀ ’ਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਵਿਖੇ ਪ੍ਰਸਿੱਧ ਅਕਾਦਮਿਕ ਮਾਹਿਰ ਪ੍ਰੋ. ਪਲਵਿੰਦਰ ਸਿੰਘ (ਕੈਮਿਸਟਰੀ ਵਿਭਾਗ, ਸਾਬਕਾ ਡੀਨ ਅਕਾਦਮਿਕ ਤੇ ਸਾਬਕਾ ਪ੍ਰੀਖਿਆ ਕੰਟਰੋਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਰਸਮੀ ਤੌਰ ‘ਤੇ ਉਪ-ਕੁਲਪਤੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਉਪਰੰਤ ਵਾਈਸ ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਨੇ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ, ਸਕੱਤਰ ਹਰਦਮਨ ਸਿੰਘ ਮਿਨਹਾਸ ਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਸ ਮਹਾਨ ਵਿੱਦਿਅਕ ਧਰਤੀ ‘ਤੇ ਸੇਵਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਲੰਮਾ ਅਕਾਦਮਿਕ ਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਪ੍ਰੋ. ਪਲਵਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣ, ਖੋਜ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਚਾਂਸਲਰ ਤੇ ਸਕੱਤਰ ਹਰਦਮਨ ਸਿੰਘ ਮਿਨਹਾਸ ਨੇ ਨਵੇਂ ਵਾਈਸ ਚਾਂਸਲਰ ਨੂੰ ਗੁਲਦਸਤਾ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਪ੍ਰੋ. ਪਲਵਿੰਦਰ ਸਿੰਘ ਦੀ ਯੋਗ ਅਗਵਾਈ, ਉੱਚੇ-ਸੁੱਚੇ ਅਕਾਦਮਿਕ ਤਜ਼ਰਬੇ ਤੇ ਦੂਰ-ਅੰਦੇਸ਼ੀ ਸੋਚ ਸਦਕਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿਚ ਉੱਚ ਪੱਧਰ ‘ਤੇ ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਡੀਨ, ਡਾਇਰੈਕਟਰ ਤੇ ਰਜਿਸਟਰਾਰ, ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਪਿਛਲੀ ਖ਼ਬਰ ਲੈਂਡ ਪੁਲਿੰਗ ਨੀਤੀ ਪੰਜਾਬ ਦੀ ਖੇਤੀ ਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ-ਲੱਖੋਵਾਲ ਅਗਲੀ ਖ਼ਬਰ ਸੂਬੇ ’ਚ ਕਈ ਥਾਵਾਂ ’ਤੇ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।