04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਪੰਥਕ ਤਾਲਮੇਲ ਕਮੇਟੀ ਦੀ ਇਕੱਤਰਤਾ ਕੱਲ੍ਹ

ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋ ਪੰਥਕ ਏਕਤਾ ਲਈ ਬਣਾਈ 8 ਮੈਂਬਰੀ ਤਾਲਮੇਲ ਕਮੇਟੀ ਦੀ ਜ਼ਰੂਰੀ ਇਕੱਤਰਤਾ 4 ਜੁਲਾਈ ਨੂੰ ਦੁਪਹਿਰ 12 ਵਜੇ ਯੁਵਰਾਜ ਇਨਕਲੇਵ ਬਾਘਾ ਪੁਰਾਣਾ ਰੋਡ ਮੋਗਾ ਵਿਖੇ ਹੋਵੇਗੀ। ਅਕਾਲੀ ਦਲ (ਪੁਨਰ ਸੁਰਜੀਤ) ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਇਕੱਤਰਤਾ ਵਿਚ ਤਾਲਮੇਲ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਪਰਮਪਾਲ ਸਿੰਘ ਸਭਰਾਅ, ਭਾਈ ਮੋਹਕਮ ਸਿੰਘ, ਗੁਰਿੰਦਰ ਸਿੰਘ ਬਾਜਵਾ, ਬੂਟਾ ਸਿੰਘ ਰਣਸੀਂਹ, ਜਤਿੰਦਰ ਸਿੰਘ ਈਸੜੂ ਤੇ ਸੰਤ ਚਰਨਜੀਤ ਸਿੰਘ ਜੱਸੋਵਾਲ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਵਿਚ ਜਿਥੇ ਪੰਜਾਬ ਅਤੇ ਪੰਥ ਦੇ ਅਹਿਮ ਮੁੱਦੇ ਵਿਚਾਰੇ ਜਾਣਗੇ। ਪੰਥਕ ਏਕਤਾ ਲਈ ਕੀਤੇ ਯਤਨਾਂ ਦੀ ਪੜ੍ਹਚੋਲ ਕੀਤੀ ਜਾਵੇਗੀ, ਉਥੇ ਆਉਣ ਵਾਲੇ ਸਮੇ ਅੰਦਰ ਪੰਥ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਹੋਣਗੀਆ ਤੇ ਪੰਥਕ ਏਕਤਾ ਲਈ ਹਮਖ਼ਿਆਲ ਜਥੇਬੰਦੀਆ ਅਤੇ ਪੰਥਕ ਧਿਰਾ ਦਾ ਸਹਿਯੋਗ ਲੈਣ ਲਈ ਵੀ ਪ੍ਰੋਗਰਾਮ ਉਲੀਕੇ ਜਾਣਗੇ।

ਪਿਛਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਪਾਰੀਆਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਿਹਤਮੰਦ ਜੀਵਨ ਲਈ ਮਹੱਤਵਪੂਰਨ ਹੈ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।