09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਤਰੁਨਪ੍ਰੀਤ ਸਿੰਘ ਸੌਂਦ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਅਜੀਤ ਡੈਸਕ 03-07-2026

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਿਲ ਹਨ, ਨਾਲ ਮੀਟਿੰਗ ਦੌਰਾਨ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ ‘ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ’ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿਚ ਕੰਮ ਕਰਦੇ 8,000 ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ।ਇਸ ਦੌਰਾਨ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿਚ ਆਰਡੀਨੈਂਸ ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਗਠਿਤ 5 ਮੈਂਬਰੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤ ਅਗਲੀ ਖ਼ਬਰ ਭਗਵੰਤ ਮਾਨ ਦੀ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ’ਚ 3000 ਤੇ 4500 ਰੁਪਏ ਪਾ ਕੇ ਨਵਾਂ ਇਤਿਹਾਸ ਰਚਿਆ-ਕੁਲਦੀਪ ਪਾਠਕ ਚੇਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।