09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਅਕਾਲੀ ਦਲ (ਬ) ਵਲੋਂ ਗਠਿਤ 5 ਮੈਂਬਰੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤ

ਅਜੀਤ ਡੈਸਕ 03-07-2026

ਐੱਸ. ਏ. ਐੱਸ. ਨਗਰ, 2 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਨਾਲ ਜੁੜੇ ਵਿਵਾਦ ਤੋਂ ਬਾਅਦ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਪੰਥ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਨ ਲਈ ਗਠਿਤ ਪੰਜ ਮੈਂਬਰੀ ਕਮੇਟੀ ਵਲੋਂ ਅੱਜ ਮੁਹਾਲੀ ਵਿਖੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ, ਬਾਬਾ ਓਮਰਾਓ ਸਿੰਘ ਲੰਬਿਆਂ ਸਾਹਿਬ ਵਾਲਿਆਂ ਅਤੇ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜਾਰ ਸਿੰਘ ਰਣੀਕੇ, ਭਾਈ ਅਮਰਜੀਤ ਸਿੰਘ ਚਾਵਲਾ ਨੇ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਨਾਲ ਪੰਥਕ ਮੁੱਦਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਮਹਿਲਾ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਕੰਗ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਬੇਅਦਬੀ ਨਿੰਦਣਯੋਗ-ਵਿਜੇ ਸਾਂਪਲਾ ਅਗਲੀ ਖ਼ਬਰ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।