09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਬੇਅਦਬੀ ਨਿੰਦਣਯੋਗ-ਵਿਜੇ ਸਾਂਪਲਾ

ਅਜੀਤ ਡੈਸਕ 03-07-2026

ਹੁਸ਼ਿਆਰਪੁਰ, 2 ਜੁਲਾਈ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਡੀ ਚੂਹੜਕਾਣਾ (ਫਾਰੂਖਾਬਾਦ) ਵਿਚ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ’ ਦੀ ਭੰਨਤੋੜ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਇਕ ਇਤਿਹਾਸਕ ਧਾਰਮਿਕ ਸਥਾਨ ‘ਤੇ ਹਮਲਾ ਹੈ, ਸਗੋਂ ਸਿੱਖ ਭਾਈਚਾਰੇ ਦੇ ਵਿਸ਼ਵਾਸ, ਇਤਿਹਾਸ ਅਤੇ ਅਨਮੋਲ ਵਿਰਾਸਤ ‘ਤੇ ਸਿੱਧਾ ਹਮਲਾ ਹੈ।ਸਾਂਪਲਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਨੂੰ ਲੈ ਕੇ ਲੰਬੇ ਸਮੇਂ ਤੋਂ ਗੰਭੀਰ ਚਿੰਤਾਵਾਂ ਉਠਾਈਆਂ ਜਾ ਰਹੀਆਂ ਹਨ, ਜੋ ਉਥੇ ਧਾਰਮਿਕ ਆਜ਼ਾਦੀ, ਕਾਨੂੰਨ ਦੇ ਰਾਜ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਸੰਵਿਧਾਨਕ ਅਧਿਕਾਰਾਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਪਿਛਲੀ ਖ਼ਬਰ ਦੋਵੇਂ ਪੰਜਾਬਾਂ ਦੀ ਸਾਂਝੀ ਵਿਰਾਸਤ ਨੂੰ ਜੋੜਨ ਲਈ ਗੱਲਬਾਤ ਹੀ ਇਕੋ-ਇਕ ਰਾਹ-ਡਾ. ਚੀਮਾ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਗਠਿਤ 5 ਮੈਂਬਰੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।