13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਜੀਠੀਆ ਦੀ ਪੱਕੀ ਜਮਾਨਤ ’ਤੇ ਫ਼ੈਸਲਾ ਅੱਜ

ਅਜੀਤ ਡੈਸਕ 04-07-2026
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)-ਮਜੀਠਾ ਥਾਣਾ ‘ਚ ਦਰਜ ਐੱਫ.ਆਈ.ਆਰ. ਨੰਬਰ 91 ਸੰਬੰਧੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਈ ਅਗਾਊਂ ਜਮਾਨਤੀ ਅਰਜੀ ‘ਤੇ ਅੱਜ ਦੋਵਾਂ ਧਿਰਾਂ ਦੀ ਬਹਿਸ ਮੁੰਕਮਲ ਹੋ ਗਈ ਹੈ। ਇਸ ਤੋਂ ਪਹਿਲਾ ਬੀਤੇ 15 ਜੂਨ ਨੂੰ ਮਜੀਠੀਆ ਨੂੰ ਅਦਾਲਤ ਵਲੋਂ ਅੰਤ੍ਰਿੰਮ ਰਾਹਤ ਦਿੱਤੀ ਗਈ ਸੀ। ਇਹ ਮਾਮਲਾ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਸ਼ਰਮਾ ਦੀ ਅਦਾਲਤ ਦੇ ਵਿਚਾਰ ਅਧੀਨ ਹੈ। ਅਦਾਲਤ ਵਲੋਂ ਦੋਵਾਂ ਧਿਰਾਂ (ਸਰਕਾਰੀ ਤੇ ਬਚਾਅ ਪੱਖ) ਦੀਆਂ ਦਲੀਲਾਂ ਸੁਣਨ ਉਪਰੰਤ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਅਦਾਲਤ ‘ਚ ਪੇਸ਼ ਹੋਏ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਇਹ ਮਾਮਲਾ ਬੀਤੇ 31 ਮਈ ਦਾ ਹੈ, ਜੋ ਕਿ ਥਾਣਾ ਮਜੀਠਾ ਦੀ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਜੋਧ ਸਿੰਘ ਸਮਰਾ ਤੇ 50 ਹੋਰ ਅਣਪਛਾਤੇ ਅਕਾਲੀ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਦੀ ਜਮਾਨਤ ਅਰਜੀ ‘ਤੇ ਸੁਣਵਾਈ 10 ਜੁਲਾਈ ਤੱਕ ਅੱਗੇ ਪਾ ਦਿੱਤੀ ਗਈ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।