13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੁਨਰ ਵਿਕਾਸ ਕਾਰਜਾਂ ਦਾ ਨਿਰੀਖਣ

ਅਜੀਤ ਡੈਸਕ 04-07-2026
ਅੰਮ੍ਰਿਤਸਰ, 3 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਨੇ ਅੰਮ੍ਰਿਤਸਰ ਰੇਲਵੇ ਸਟੇਸਨ ‘ਤੇ ਪੁਨਰ ਵਿਕਾਸ ਕਾਰਜਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ। ਉਨ੍ਹਾਂ ਨਿਰੀਖਣ ਰੇਲ ਫੇਰੀ ਦੌਰਾਨ ਬਲਾਕ ਸੈਕਸ਼ਨ ‘ਚ ਟਰੈਕ, ਓ. ਐੱਚ. ਈ., ਰੇਲਵੇ ਯਾਰਡ ਅਤੇ ਸਿਗਨਲਿੰਗ ਸਿਸਟਮ ਦਾ ਚੰਗੀ ਤਰ੍ਹਾਂ ਨਿਰੀਖਣ ਕਰਦੇ ਹੋਏ ਸੁਰੱਖਿਆ ਅਤੇ ਸੰਚਾਲਨ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਰੇਲਵੇ ਸਟੇਸ਼ਨ ਅਤੇ ਸੰਬੰਧਿਤ ਬੁਨਿਆਦੀ ਢਾਂਚੇ ਦਾ ਵੀ ਡੂੰਘਾਈ ਨਾਲ ਨਿਰੀਖਣ ਕੀਤਾ, ਯਾਤਰੀ ਸਹੂਲਤਾਂ, ਸਫਾਈ, ਸੁਰੱਖਿਆ ਉਪਾਵਾਂ ਅਤੇ ਸੰਚਾਲਨ ਕੁਸ਼ਲਤਾ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ, ਸੀਨੀਅਰ ਅਧਿਕਾਰੀਆਂ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਵਿਸਥਾਰ ‘ਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯਾਤਰੀਆਂ ਨੂੰ ਸੁਰੱਖਿਅਤ, ਕੁਸ਼ਲ ਅਤੇ ਨਿਰਵਿਘਨ ਰੇਲ ਸੇਵਾਵਾਂ ਪ੍ਰਦਾਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਯਾਤਰੀਆਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ।ਅੰਮ੍ਰਿਤਸਰ ਤੋਂ ਇਲਾਵਾ ਉਨ੍ਹਾਂ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪੁਨਰ ਵਿਕਾਸ ਕਾਰਜਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਵਾਧੂ ਬਿਜਲੀ ਸਪਲਾਈ ਦੇ ਰਹੀ ਹੈ-ਗਰਗ ਅਗਲੀ ਖ਼ਬਰ ਜਰਮਨੀ ਘੁੰਮਣ ਗਏ ਨੌਜਵਾਨ ਦੀ ਝੀਲ ਵਿਚ ਡੁੱਬਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।