13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਸਰਕਾਰ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਵਾਧੂ ਬਿਜਲੀ ਸਪਲਾਈ ਦੇ ਰਹੀ ਹੈ-ਗਰਗ

ਅਜੀਤ ਡੈਸਕ 04-07-2026
ਪਟਿਆਲਾ 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੇ ਕਿਸਾਨਾਂ ਨੂੰ ਰੋਜ਼ਾਨਾ ਵਾਅਦਾ ਕੀਤੇ 8 ਘੰਟਿਆਂ ਤੋਂ ਵੀ ਵੱਧ ਬਿਜਲੀ ਸਪਲਾਈ ’ਚ ਮਹੱਤਵਪੂਰਨ ਵਾਧਾ ਕੀਤਾ ਹੈ। ਪੀ. ਐਸ. ਪੀ. ਸੀ. ਐਲ. ਦੇ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਦੱਸਿਆ ਕਿ ਸੂਬੇ ਵਿਚ ਬਿਜਲੀ ਦੀ ਸਥਿਤੀ ਪੂਰੀ ਤਰ੍ਹਾਂ ਆਮ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਭਰ ਦੇ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਬਿਜਲੀ ਸਪਲਾਈ ਮਿਲੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ 27 ਤੋਂ 30 ਜੂਨ ਦਰਮਿਆਨ ਸੂਬੇ ਵਿਚ ਕੁਝ ਦਿਨਾਂ ਲਈ ਬਿਜਲੀ ਦੀ ਆਰਜ਼ੀ ਕਮੀ ਆਈ ਸੀ, ਜਿਸ ਦੌਰਾਨ ਕੁਝ ਖੇਤੀਬਾੜੀ ਫੀਡਰਾਂ ਨੂੰ ਨਿਰਧਾਰਤ 8 ਘੰਟਿਆਂ ਦੀ ਬਜਾਏ ਸਿਰਫ਼ 6-7 ਘੰਟੇ ਹੀ ਸਪਲਾਈ ਮਿਲੀ। ਸਿਰਫ਼ 1-2 ਘੰਟੇ ਦੀ ਇਹ ਰੁਕਾਵਟ ਭਿਆਨਕ ਗਰਮੀ ਦੌਰਾਨ ਬਿਜਲੀ ਦੀ ਰਿਕਾਰਡ ਮੰਗ (ਜਿਸ ਕਾਰਨ ਐਕਸਚੇਂਜ ‘ਤੇ ਬਿਜਲੀ ਉਪਲਬਧ ਨਹੀਂ ਸੀ) ਅਤੇ ਥਰਮਲ ਪਾਵਰ ਪਲਾਂਟਾਂ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੇ ਇਕੋ ਸਮੇਂ ਪਏ ਪ੍ਰਭਾਵ ਕਾਰਨ ਹੋਈ ਸੀ, ਜਿਸ ਨਾਲ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਸੀ। ਇਨ੍ਹਾਂ ਅਸਧਾਰਨ ਹਾਲਾਤਾਂ ਦੇ ਬਾਵਜੂਦ, ਪੀ. ਐਸ. ਪੀ. ਸੀ. ਐਲ. ਨੇ 6-7 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕੀਤਾ। ਹੁਣ ਹੜਤਾਲ ਵਾਪਸ ਲੈਣ ਅਤੇ ਥਰਮਲ ਜਨਰੇਟਿੰਗ ਯੂਨਿਟਾਂ ਦੇ ਮੁੜ ਚਾਲੂ ਹੋਣ ਨਾਲ, ਸੂਬੇ ਭਰ ਵਿਚ ਬਿਜਲੀ ਦੀ ਆਮ ਸਪਲਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪਾਕਿਸਤਾਨੀ ਫ਼ੌਜ ਨੇ ਕਸ਼ਮੀਰੀਆਂ ਨੂੰ ਦਿੱਤੇ ਹਥਿਆਰ, ਹੁਣ ਸਾਨੂੰ ਦੱਸਿਆ ਜਾ ਰਿਹਾ ਅੱਤਵਾਦੀ-ਅਮਨ ਖ਼ਾਨ ਪੀ.ਓ.ਕੇ. ’ਚ ਪਾਕਿ... ਅਗਲੀ ਖ਼ਬਰ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੁਨਰ ਵਿਕਾਸ ਕਾਰਜਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।