13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੰਦੀਪ ਪਾਠਕ ਨੂੰ ਹਾਈ ਕੋਰਟ ਤੋਂ ਰਾਹਤ ਬਰਕਰਾਰ 17 ਅਕਤੂਬਰ ਤੱਕ ਕਿਸੇ ਵੀ ਕਾਰਵਾਈ ’ਤੇ ਰੋਕ

ਅਜੀਤ ਡੈਸਕ 04-07-2026
ਚੰਡੀਗੜ੍ਹ, 3 ਜੁਲਾਈ (ਸੰਦੀਪ ਕੁਮਾਰ ਮਾਹਨਾ)-ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ ਸੰਸਦ ਮੈਂਬਰ ਸੰਦੀਪ ਪਾਠਕ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਅੰਤਰਿਮ ਰਾਹਤ 17 ਅਕਤੂਬਰ ਤੱਕ ਬਰਕਰਾਰ ਰਹੇਗੀ। ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕਾਰਵਾਈ ’ਤੇ ਲੱਗੀ ਰੋਕ ਨੂੰ ਜਾਰੀ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 17 ਅਕਤੂਬਰ ਲਈ ਨਿਰਧਾਰਿਤ ਕਰ ਦਿੱਤੀ ਹੈ।ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਸੰਦੀਪ ਪਾਠਕ ਖ਼ਿਲਾਫ਼ ਸੂਬੇ ’ਚ ਦਰਜ਼ ਸਾਰੀਆਂ ਐਫ.ਆਈ.ਆਰਜ਼ ਦਾ ਪੂਰਾ ਵੇਰਵਾ ਅਦਾਲਤ ਅੱਗੇ ਪੇਸ਼ ਨਹੀਂ ਕਰ ਸਕੀ। ਸਰਕਾਰ ਵਲੋਂ ਅਦਾਲਤ ਕੋਲ ਜਵਾਬ ਦਾਖ਼ਲ ਕਰਨ ਅਤੇ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਉਣ ਲਈ ਹੋਰ ਸਮਾਂ ਦੇਣ ਦੀ ਬੇਨਤੀ ਕੀਤੀ ਗਈ। ਹਾਈ ਕੋਰਟ ਨੇ ਸੂਬਾ ਸਰਕਾਰ ਦੀ ਇਸ ਬੇਨਤੀ ਨੂੰ ਸਵੀਕਾਰ ਕਰਦਿਆਂ ਜਵਾਬ ਦਾਖ਼ਲ ਕਰਨ ਲਈ ਵਾਧੂ ਸਮਾਂ ਦੇ ਦਿੱਤਾ। ਇਸ ਦੇ ਨਾਲ ਹੀ ਸੰਦੀਪ ਪਾਠਕ ਦੀ ਪਟੀਸ਼ਨ ’ਤੇ ਸੁਣਵਾਈ 17 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ।ਅਦਾਲਤ ਨੇ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ਤੱਕ ਸੰਦੀਪ ਪਾਠਕ ਨੂੰ ਪਹਿਲਾਂ ਦਿੱਤੀ ਗਈ ਅੰਤਰਿਮ ਰਾਹਤ ਜਾਰੀ ਰਹੇਗੀ। ਇਸ ਦਾ ਅਰਥ ਹੈ ਕਿ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਜਾਂ ਹੋਰ ਕਾਰਵਾਈ ਨਹੀਂ ਕੀਤੀ ਜਾ ਸਕੇਗੀ ਅਤੇ ਹਾਈ ਕੋਰਟ ਦੇ ਅਗਲੇ ਹੁਕਮਾਂ ਤੱਕ ਉਨ੍ਹਾਂ ਖ਼ਿਲਾਫ਼ ਕਾਰਵਾਈ ’ਤੇ ਰੋਕ ਪ੍ਰਭਾਵੀ ਰਹੇਗੀ।
ਪਿਛਲੀ ਖ਼ਬਰ ਸਤਿਕਾਰ ਵਜੋਂ ‘ਆਪ’ ਵਿਧਾਇਕ ਜਥੇਦਾਰ ਨਾਲ ਕਿਸੇ ਬਹਿਸ ’ਚ ਨਹੀਂ ਸਨ ਪੈਣਾ ਚਾਹੁੰਦੇ-ਸੰਧਵਾਂ ਅਗਲੀ ਖ਼ਬਰ ‘ਆਪ’ ਵਲੋਂ 89 ਲੱਖ ਔਰਤਾਂ ਨਾਲ ਵਿਤਕਰਾ ਕਿਉਂ-ਕੇਵਲ ਸਿੰਘ ਢਿੱਲੋਂ ਕਿਹਾ, ਕਾਂਗਰਸ ਕੁਰਸੀ ਦੀ ਰਾਜਨੀਤੀ ਨੂੰ ਤਰਜੀਹ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।