12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬੈਂਸ ਦੀ ਗੱਡੀ ਘੇਰਨ ਵਾਲੇ ਅਧਿਆਪਕਾਂ ਨੂੰ ਪੁਲਿਸ ਹਿਰਾਸਤ ਵਿਚੋਂ ਛੁਡਾਉਣ ਲਈ ਅਧਿਆਪਕ ਜਥੇਬੰਦੀਆਂ ਵਲੋਂ ਥਾਣਾ ਸਿਟੀ ਸਾਹਮਣੇ ਮੋਰਚਾ

ਅਜੀਤ ਡੈਸਕ 04-07-2026
ਸੰਗਰੂਰ, 3 ਜੁਲਾਈ (ਦਮਨਜੀਤ ਸਿੰਘ)-ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੰਗਰੂਰ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਈ.ਟੀ.ਟੀ. 5994 ਬੇਰੁਜ਼ਗਾਰ ਬੈਕਲਾਗ ਅਧਿਆਪਕਾਂ ਵਲੋਂ ਘਿਰਾਓ ਕੀਤੇ ਜਾਣ ਕਾਰਨ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ 8 ਈ.ਟੀ.ਟੀ. ਅਧਿਆਪਕਾਂ ਨੂੰ ਛੁਡਾਉਣ ਲਈ ਯੂਨੀਅਨ ਵਲੋਂ ਥਾਣਾ ਸਿਟੀ ਸੰਗਰੂਰ ਅੱਗੇ ਧਰਨਾ ਦੇ ਕੇ ਸਰਕਾਰ ਪੁਲਿਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਈ.ਟੀ.ਟੀ. 5994 ਬੇਰੁਜ਼ਗਾਰ ਅਧਿਆਪਕਾਂ ਵਿਚੋਂ ਨਿਯੁਕਤੀਆਂ ਨੂੰ ਉਡੀਕ ਰਹੇ 3 ਹਜ਼ਾਰ ਦੇ ਕਰੀਬ ਅਧਿਆਪਕ ਸੂਬੇ ਭਰ ਅੰਦਰ ਵੱਖ-ਵੱਖ ਥਾਵਾਂ ਉੋਤੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸੇ ਪ੍ਰਦਰਸ਼ਨ ਦੇ ਚੱਲਦਿਆਂ ਇਕ ਅਧਿਆਪਕ ਪਿਛਲੇ ਕਰੀਬ 20 ਦਿਨਾਂ ਤੋਂ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਅੰਦਰ ਇਕ ਟਾਵਰ ਉਤੇ ਚੜ੍ਹਿਆ ਹੋਇਆ ਹੈ। ਅੱਜ ਸੰਗਰੂਰ ਪਹੁੰਚੇ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸ਼ਸੋਦੀਆ ਕੋਲ ਆਪਣੀਆਂ ਨਿਯੁਕਤੀਆਂ ਦੀ ਮੰਗ ਨੂੰ ਲੈ ਕੇ ਪਹੁੰਚੇ ਈ.ਟੀ.ਟੀ. 5994 ਬੇਰੁਜ਼ਗਾਰ ਬੈਕਲਾਗ ਅਧਿਆਪਕਾਂ ਨੂੰ ਜਦੋਂ ਮੰਤਰੀ ਨੂੰ ਮਿਲਣ ਦਾ ਸਮਾਂ ਨਾਲ ਮਿਲਿਆ ਤਾਂ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਦੀ ਗੱਡੀ ਨੂੰ ਘੇਰਾ ਪਾ ਲਿਆ ਗਿਆ, ਜਿਸ ਦੌਰਾਨ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਖਦੇੜਦਿਆਂ 8 ਬੇਰੁਜ਼ਗਾਰ ਬੈਕਲਾਗ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਆਪਣੇ ਇਨ੍ਹਾਂ ਸਾਥੀਆਂ ਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਛੁਡਾਉਣ ਲਈ ਦੁਪਹਿਰ ਤੋਂ ਹੀ ਚਾਰਾਜੋਈ ਕਰ ਰਹੇ ਈ.ਟੀ.ਟੀ. 5994 ਅਧਿਆਪਕਾਂ ਨੂੰ ਜਦ ਕਿਸੇ ਅਧਿਕਾਰੀ ਨੇ ਪੱਲਾ ਨਾ ਫੜਾਇਆ ਤਾਂ ਯੂਨੀਅਨ ਵਲੋਂ ਹੋਰਨਾਂ ਅਧਿਆਪਕ ਜਥੇਬੰਦੀਆਂ ਦੇ ਸਮਰਥਨ ਨਾਲ ਥਾਣਾ ਸਿਟੀ ਸੰਗਰੂਰ ਅੱਗੇ ਧਰਨਾ ਲਗਾ ਕੇ ਥਾਣੇ ਦਾ ਘਿਰਾਓ ਕਰ ਲਿਆ ਅਤੇ ਆਪਣੇ ਸਾਥੀਆਂ ਦੀ ਰਿਹਾਈ ਤੱਕ ਧਰਨੇ ਉਤੇ ਡਟੇ ਰਹਿਣ ਦਾ ਐਲਾਨ ਕੀਤਾ। ਮੌਕੇ ਉਤੇ ਮੌਜੂਦ ਥਾਣਾ ਸਿਟੀ ਮੁਖੀ ਇੰਸ. ਗੁਲਾਬ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਹੈ ਅਤੇ ਉੱਚ ਅਧਿਕਾਰੀਆਂ ਵਲੋਂ ਜੋ ਵੀ ਹੁਕਮ ਹੋਣਗੇ ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।
ਪਿਛਲੀ ਖ਼ਬਰ ਬੱਚਿਆਂ ਦੀ ਜਿਨਸੀ ਸੋਸ਼ਣ ਸਮੱਗਰੀ ਨੂੰ ਉਤਸ਼ਾਹਿਤ ਕਰਨ ਵਾਲੇ ਇੰਸਟਾਗ੍ਰਾਮ ਇਸ਼ਤਿਹਾਰਾਂ ’ਤੇ ਮੇਟਾ ਨੂੰ ਤਲਬ ਕਰੇਗੀ ਸਰਕਾ... ਅਗਲੀ ਖ਼ਬਰ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਗੱਡੀ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।