24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਜੀਠੀਆ ਨੂੰ ਅਦਾਲਤ ਵਲੋਂ ਵੱਡੀ ਰਾਹਤ, ਪੱਕੀ ਜ਼ਮਾਨਤ ਮਨਜ਼ੂਰ

ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਰੇਸ਼ਮ ਸਿੰਘ)-ਮਜੀਠਾ ਥਾਣੇ ਦੇ ਚਰਚਿਤ ਮਾਮਲੇ ‘ਚ ਅੱਜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤੀ ਅਰਜੀ ‘ਤੇ ਫੈਸਲਾ ਦਿੰਦਿਆਂ ਸਥਾਈ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾ ਬੀਤੇ 15 ਜੂਨ ਨੂੰ ਮਜੀਠੀਆ ਨੂੰ ਅਦਾਲਤ ਵਲੋਂ ਅੰਤ੍ਰਿਮ ਰਾਹਤ ਦਿੱਤੀ ਗਈ ਸੀ। ਇਹ ਫੈਸਲਾ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਮੋਨਿਕਾ ਸ਼ਰਮਾ ਦੀ ਅਦਾਲਤ ਵਲੋਂ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਅਦਾਲਤ ਵਲੋਂ ਦੋਵਾਂ ਧਿਰਾਂ (ਸਰਕਾਰੀ ਤੇ ਬਚਾਅ ਪੱਖ) ਦੀਆਂ ਦਲੀਲਾਂ ਸੁਨਣ ਉਪਰੰਤ ਇਸ ‘ਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ । ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਵਕੀਲ ਭਗਵੰਤ ਸਿੰਘ ਸਿਆਲਕਾ, ਵਕੀਲ ਅਮਨਬੀਰ ਸਿੰਘ ਸਿਆਲੀ ਤੇ ਬਿਕਰਮਜੀਤ ਸਿੰਘ ਬਾਠ ਨੇ ਦਸਿਆ ਕਿ ਇਸ ਮਾਮਲੇ ‘ਚ ਸ. ਮਜੀਠੀਆ ਤੋਂ ਇਲਾਵਾ ਅਕਾਲੀ ਆਗੂ ਜੋਧ ਸਿੰਘ ਸਮਰਾ, ਜਤਿੰਦਰ ਸਿੰਘ ਹਮਜ਼ਾ ਨੂੰ ਵੀ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਦਸਿਆ ਕਿ ਇਹ ਮਾਮਲਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸੀ, ਜੋ ਕਿ 31 ਮਈ ਨੂੰ ਮਜੀਠਾ ਦੀ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਾਦੇਹ, ਜੋਧ ਸਿੰਘ ਸਮਰਾ ਤੇ 50 ਹੋਰ ਅਣਪਛਾਤੇ ਅਕਾਲੀ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਚੋਣਾਂ ਉਪਰੰਤ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਦੀ ਪੁਲਿਸ ਹਿਰਾਸਤ ਦਾ ਵਿਰੋਧ ਕਰਨ ‘ਤੇ ਪੁਿਲਸ ਨੇ ਦੋਸ਼ ਲਾਇਆ ਕਿ ਅਕਾਲੀ ਆਗੂਆਂ ਵਲੋਂ ਜਬਰਨ ਥਾਣੇ ‘ਚ ਦਾਖਲ ਹੋ ਕੇ ਜੋਬਨਪ੍ਰੀਤ ਸਿੰਘ ਨੂੰ ਛੁਡਾਉਣ ਦੀ ਕੋਸ਼ਿਸ ਕੀਤੀ ਇਸ ‘ਚ ਪੁਲਿਸ ਦੀ ਡਿਊਟੀ ‘ਚ ਵਿਘਨ ਪਾਇਆ ਗਿਆ ਸੀ, ਜਦੋਂ ਕਿ ਇਹ ਸਾਰੇ ਦੋਸ਼ ਝੂਠੇ ਤੇ ਬੇਬੁਨਿਾਅਦ ਸਨ ਤੇ ਅਦਾਲਤ ਵਲੋਂ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦਿਆਂ ਉਨ੍ਹਾਂ ਨੂੰ ਸਥਾਈ ਜ਼ਮਾਨਤ ਪ੍ਰਦਾਨ ਕੀਤੀ ਗਈ ਹੈ।
ਪਿਛਲੀ ਖ਼ਬਰ ਸਿੱਖਾਂ ਲਈ ਸਭ ਤੋਂ ਵੱਡਾ ਮਾਣ ਤੇ ਨਿਵਕੇਲੀ ਪਛਾਣ ਦਾ ਪ੍ਰਤੀਕ ਹੈ ਦਸਤਾਰ-ਤਰਸੇਮ ਜੱਸੜ ਅਗਲੀ ਖ਼ਬਰ 1991 ਦਾ ਦੌਰ ਯਾਦ ਕਰਦਿਆਂ ਅੱਜ ਵੀ ਰੌਂਗਟੇ ਖੜ੍ਹੇ ਹੋ ਜਾਂਦੇ-ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।