24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਸਰਕਾਰ ਨੇ ਦੁੱਧ ਵਿਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘ਸ਼ੁੱਧ ਦੁੱਧ’ ਮੁਹਿੰਮ

ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਸਮਰਪਿਤ ਟੋਲ-ਫਰੀ ਹੈਲਪਲਾਈਨ ਸਥਾਪਿਤ ਕੀਤੀ ਹੈ ਅਤੇ ਇਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਹੈ।ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ, 2026 ਤੋਂ ਹੁਣ ਤੱਕ 160 ਕੈਂਪਾਂ ਵਿਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਜਾਂਚ ਵੀ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਤਕਨੀਕੀ ਖ਼ਰਾਬੀ ਕਾਰਨ ਜਹਾਜ਼ ਦਿੱਲੀ ਵਾਪਸ ਮੁੜਿਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਇਕੱਠ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।