25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਹਥਿਆਉਣ ਨਹੀਂ ਦਿੱਤੀ ਜਾਵੇਗੀ-ਕਲੇਰ, ਮਲਕ

ਅਜੀਤ ਡੈਸਕ 05-07-2026
ਜਗਰਾਉਂ, 4 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੇ ‘ਅਜੀਤ’ ਉੱਪ ਦਫ਼ਤਰ ਜਗਰਾਉਂ ਵਿਖੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ‘ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਵਿਕਾਸ ਦੇ ਨਾਂਅ ਹੇਠ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਕਿਸੇ ਵੀ ਤਰੀਕੇ ਨਾਲ ਹਥਿਆਉਣ ਦੀ ਕੋਸ਼ਿਸ਼ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੀ ਸਪੱਸ਼ਟ ਅਤੇ ਸੁਤੰਤਰ ਸਹਿਮਤੀ ਤੋਂ ਬਿਨਾਂ ਇਕ ਇੰਚ ਜ਼ਮੀਨ ਵੀ ਨਹੀਂ ਲਈ ਜਾਣੀ ਚਾਹੀਦੀ। ਕਲੇਰ ਅਤੇ ਦੀਦਾਰ ਸਿੰਘ ਮਲਕ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲਾਂ ਵੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਕਰਕੇ ਨੀਤੀ ਨੂੰ ਵਾਪਸ ਕਰਵਾਇਆ ਗਿਆ ਸੀ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਲੋੜ ਪਈ ਤਾਂ ਅਕਾਲੀ ਦਲ ਉਸ ਤੋਂ ਵੀ ਵੱਡਾ ਸੰਘਰਸ਼ ਇਸ ਨੀਤੀ ਵਿਰੁੱਧ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਖੇਤਰ ਦੇ ਦਰਜਨਾਂ ਪਿੰਡ ਅਤੇ ਕਰੀਬ 25 ਹਜ਼ਾਰ ਏਕੜ ਖੇਤੀਯੋਗ ਜ਼ਮੀਨ ਇਸ ਨੀਤੀ ਦੇ ਦਾਇਰੇ ਵਿਚ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿਚ ਡੂੰਘੀ ਚਿੰਤਾ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਦੀ ਗੱਡੀ ਘੇਰਨ ਵਾਲੇ ਦਰਜਨ ਤੋਂ ਵਧੇਰੇ ਬੇਰੁਜ਼ਗਾਰ ਅਧਿਆਪਕਾਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਜੀ.ਐਸ.ਟੀ. ਦਾ ਬਣਦਾ ਹਿੱਸਾ ਜਲਦੀ ਕਰੇ ਜਾਰੀ-ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।