25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਤਰੁਣ ਚੁੱਘ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਸੰਦੀਪ ਕੁਮਾਰ ਮਾਹਨਾ)-ਰਾਜ ਸਭਾ ਮੈਂਬਰ ਵਜੋਂ ਚੁਣੇ ਜਾਣ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸੁਰੱਖਿਆ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਵਿਸਥਾਰ ਨਾਲ ਉਠਾਇਆ ਗਿਆ। ਸੂਬੇ ’ਚ ਵਿਗੜ ਰਹੀ ਕਾਨੂੰਨ-ਵਿਵਸਥਾ, ਪਾਕਿਸਤਾਨ ਸਰਪ੍ਰਸਤੀ ਹੇਠ ਅੱਤਵਾਦ, ਸਰਹੱਦ ਪਾਰ ਤੋਂ ਡਰੋਨ ਰਾਹੀਂ ਹੋ ਰਹੀ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ, ਗੈਂਗਸਟਰਵਾਦ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚੁਣੌਤੀਆਂ ਬਾਰੇ ਗ੍ਰਹਿ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨਾਲ ਹੀ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀਆਂ ਭਾਵਨਾਵਾਂ ਤੋਂ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਸੂਬੇ ’ਚ ਸ਼ਾਂਤੀ, ਸੁਰੱਖਿਆ ਅਤੇ ਸੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ।ਤਰੁਣ ਚੁੱਘ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਮੁੜ ਖੁਸ਼ਹਾਲ, ਸੁਰੱਖਿਅਤ, ਸਮ੍ਰਿੱਧ ਅਤੇ ਨਸ਼ਾ-ਮੁਕਤ ਬਣਾਉਣ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ।
ਪਿਛਲੀ ਖ਼ਬਰ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸ਼ੁਵਮ ਸ਼ਰਮਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਚੰਡੀਗੜ੍ਹ ਦੇ ਫ਼ੇਜ਼-2 ’ਚ ਦਹਾਕਿਆਂ ਪੁਰਾਣੀ ਦੋ ਮੰਜ਼ਿਲਾ ਇਮਾਰਤ ਢਹੀ-ਮਲਬੇ ਹੇਠੋਂ 6 ਵਿਅਕਤੀ ਕੱਢੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।