26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਦੇ ਪਾਣੀਆਂ ਦੇ ਮਸਲੇ ’ਤੇ ਲੜਾਈ ਸ਼ੁਰੂ

ਅਜੀਤ ਡੈਸਕ 05-07-2026
13 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ-ਰਾਜੇਵਾਲ
ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਸੂਬਾ ਪੱਧਰੀ ਮੀਟਿੰਗ ਵਿਚ ਪੰਜਾਬ ਦੇ ਪਾਣੀਆਂ ਅਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਚੰਡੀਗੜ੍ਹ ਵਿਖੇ ਇਕ ਵੱਡਾ ਮੋਟਰਸਾਈਕਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਬੁਰੀ ਤਰ੍ਹਾਂ ਦੂਸ਼ਿਤ ਹੋ ਗਿਆ ਹੈ,ਜਿਸ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ, ਸਰਕਾਰਾਂ ਨੂੰ ਕੋਈ ਚਿੰਤਾ ਨਹੀਂ, ਪੰਜਾਬ ਦਾ ਪਾਣੀ ਖ਼ਤਮ ਹੋਣ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਧੱਕੇਸ਼ਾਹੀ ਨਾਲ ਗੈਰ-ਸੰਵਿਧਾਨਕ ਤੌਰ ’ਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇ ਰਹੀ ਹੈ। ਰਾਜੇਵਾਲ ਨੇ ਕਿਹਾ ਕਿ ਧਰਤੀ ਦੀ ਦੂਜੀ ਤਹਿ ਵਾਲਾ ਪਾਣੀ ਬਹੁਤ ਛੇਤੀ ਖ਼ਤਮ ਹੋ ਜਾਵੇਗਾ ਤੇ ਤੀਜੀ ਤਹਿ ਦਾ ਪਾਣੀ ਨਾ ਮਨੁੱਖ ਦੇ ਪੀਣ ਲਾਇਕ ਅਤੇ ਨਾ ਹੀ ਫ਼ਸਲਾਂ ਨੂੰ ਲਾਉਣ ਯੋਗ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਅਫ਼ਸੋਸ ਇਸ ਗੱਲ ਦਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਲੋਕਾਂ ਦੇ ਅਜਿਹੇ ਮੁੱਦਿਆਂ ’ਤੇ ਚੁੱਪ ਹਨ।ਰਾਜੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਦੇ ਥੱਲੇ ਲੱਗ ਗਈ ਹੈ ਅਤੇ ਬਹੁਤ ਜਲਦ ਅਮਰੀਕਾ ਨਾਲ ਇਕ ਵਪਾਰਕ ਸਮਝੌਤਾ ਕਰਨ ਜਾ ਰਹੀ ਹੈ, ਜਿਸ ਵਿਚ ਅਮਰੀਕਾ ਨੂੰ ਆਪਣਾ ਮਾਲ ਵੇਚਣ ਲਈ ਭਾਰਤ ਦੀ ਮੰਡੀ ਖੋਲ੍ਹਣ ਦੀ ਤਿਆਰੀ ਹੈ। ਮੀਟਿੰਗ ’ਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ, ਮੀਤ ਪ੍ਰਧਾਨ ਨੇਕ ਸਿੰਘ ਖੋਖ, ਜਨਰਲ ਸਕੱਤਰ ਪ੍ਰਮਿੰਦਰ ਸਿੰਘ ਚਲਾਕੀ, ਸਕੱਤਰ ਘੁੰਮਣ ਸਿੰਘ ਰਾਜਗੜ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਸਕੱਤਰ ਪ੍ਰਮਦੀਪ ਸਿੰਘ ਬੈਦਵਾਨ, ਮੀਤ ਪ੍ਰਧਾਨ ਕਸ਼ਮੀਰ ਸਿੰਘ ਜਟਾਣਾ, ਜਨ ਸਕੱਤਰ ਹਰਦੀਪ ਸਿੰਘ ਘਨੁੜਕੀ, ਮਨਮੋਹਨ ਸਿੰਘ ਥਿੰਦ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਰਨਾਲਾ ਤੋਂ ਪ੍ਰਧਾਨ ਨਗਿੰਦਰ ਸਿੰਘ ਬਬਲਾ, ਪ੍ਰਗਟ ਸਿੰਘ ਤਰਨਤਾਰਨ ਸਾਹਿਬ, ਜ਼ਿਲ੍ਹਾ ਜਨ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ, ਮਨਪ੍ਰੀਤ ਸਿੰਘ ਸਿੱਧੂ ਲੁਧਿਆਣਾ, ਰਣਧੀਰ ਸਿੰਘ ਚੱਕਲ ਰੂਪਨਗਰ,ਮੋਹਨ ਸਿੰਘ ਫ਼ੌਜੀ ਜਲੰਧਰ ਤੋਂ ਇਲਾਵਾ ਜ਼ਿਲਿਆਂ ਤੇ ਬਲਾਕਾਂ ਦੇ ਪ੍ਰਧਾਨਾਂ ਸਮੇਤ ਹੋਰ ਵੀ ਬਹੁਤ ਸਾਰੇ ਅਹੁਦੇਦਾਰ ਸ਼ਾਮਿਲ ਹੋਏ।
ਪਿਛਲੀ ਖ਼ਬਰ ਪਾਕਿ ਰਾਸ਼ਟਰਪਤੀ ਵਲੋਂ ਟਰੰਪ ਨੂੰ ਪੱਤਰ, ਅਮਰੀਕਾ ਨਾਲ ਢਾਂਚਾਗਤ ਸ਼ਮੂਲੀਅਤ ਦੀ ਕੀਤੀ ਮੰਗ ਅਗਲੀ ਖ਼ਬਰ ਮਜੀਠੀਆ ਨੇ ਮਸ਼ੋਬਰਾ ਸਥਿਤ ਘਰ ਦੀਆਂ ਚਾਬੀਆਂ ਵਾਪਸ ਦੇਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।