29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ‘ਸੂ ਮੋਟੋ’ ਨੋਟਿਸ ਲੈਣ ਦੀ ਤਿਆਰੀ

ਅਜੀਤ ਡੈਸਕ 06-07-2026

ਚੰਡੀਗੜ੍ਹ, 5 ਜੁਲਾਈ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੇ ਉਦਯੋਗਿਕ ਫੇਜ਼-2 ਵਿਖੇ ਵਾਪਰੇ ਦਰਦਨਾਕ ਇਮਾਰਤ ਹਾਦਸੇ ਵਿਚ ਦੋ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਪੰਜਾਬ ਰਾਜ ਤੇ ਚੰਡੀਗੜ੍ਹ ਯੂ. ਟੀ. ਮਨੁੱਖੀ ਅਧਿਕਾਰ ਕਮਿਸ਼ਨ ਹਰਕਤ ਵਿਚ ਆ ਗਿਆ ਹੈ। ਕਮਿਸ਼ਨ ਦੀ ਚੰਡੀਗੜ੍ਹ ਕੋਰ ਗਰੁੱਪ ਟੀਮ ਨੇ ਐਤਵਾਰ ਨੂੰ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ, ਜਿਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਕਮਿਸ਼ਨ ਦੇ ਫੁੱਲ ਬੈਂਚ ਵਲੋਂ ਮਾਮਲੇ ਵਿਚ ‘ਸੂ ਮੋਟੋ’ ਨੋਟਿਸ ਲੈਣ ’ਤੇ ਵਿਚਾਰ ਕੀਤਾ ਜਾਵੇਗਾ। ਪੰਜਾਬ ਰਾਜ ਤੇ ਚੰਡੀਗੜ੍ਹ ਯੂ.ਟੀ. ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਗੁਰਮੀਤ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਕੋਰ ਗਰੁੱਪ ਦੀ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪੂਰੇ ਘਟਨਾਕ੍ਰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਇਮਾਰਤ ਦੇ ਨਿਰਮਾਣ, ਰੱਖ-ਰਖਾਅ, ਸੁਰੱਖਿਆ ਮਾਪਦੰਡਾਂ ਜਾਂ ਕਿਸੇ ਹੋਰ ਪੱਧਰ ’ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਕਮਿਸ਼ਨ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਤੋਂ ਜਵਾਬ ਤਲਬ ਕਰੇਗਾ ਅਤੇ ਲੋੜੀਂਦੀਆਂ ਸਿਫ਼ਾਰਸ਼ਾਂ ਵੀ ਜਾਰੀ ਕੀਤੀਆਂ ਜਾਣਗੀਆਂ।

ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਉਤਸ਼ਾਹ ਸਹਿਤ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ’ਚ ਦੋ ਮੰਜ਼ਿਲਾ ਇਮਾਰਤ ਢਹਿਣ ਨਾਲ 2 ਮੌਤਾਂ, 5 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।