28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਜੰਮੂ-ਕਸ਼ਮੀਰ ’ਚ ਸਕੂਲੀ ਕਿਤਾਬਾਂ ਰਾਹੀਂ ਰਾਸ਼ਟਰ ਵਿਰੋਧੀ ਵਿਚਾਰਧਾਰਾ ਫੈਲਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ-ਤਰੁਣ ਚੁੱਘ

ਅਜੀਤ ਡੈਸਕ 06-07-2026

ਚੰਡੀਗੜ੍ਹ, 5 ਜੁਲਾਈ (ਸੰਦੀਪ ਕੁਮਾਰ ਮਾਹਨਾ)-ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ’ਚ ਵਰਤੀਆਂ ਜਾ ਰਹੀਆਂ ਕੁਝ ਕਿਤਾਬਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦੋਸ਼ ਲਗਾਇਆ ਕਿ ਇਨ੍ਹਾਂ ਕਿਤਾਬਾਂ ’ਚ ਦੇਸ਼ ਵਿਰੋਧੀ ਸਮਗਰੀ ਨੂੰ ਥਾਂ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਕਿਤਾਬ ਦਾ ਮਾਮਲਾ ਨਹੀਂ, ਸਗੋਂ ਬੱਚਿਆਂ ਦੇ ਮਨਾਂ ਵਿਚ ਭਾਰਤ ਅਤੇ ਰਾਸ਼ਟਰ ਵਿਰੋਧੀ ਸੋਚ ਭਰਨ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਹੈ। ਚੁੱਘ ਨੇ ਦੋਸ਼ ਲਗਾਇਆ ਕਿ ਜੰਮੂ ਕਸ਼ਮੀਰ ਦੀ ਨੈਸ਼ਨਲ ਕਾਨਫ਼ਰੰਸ ਸਰਕਾਰ ਦੀ ਸਰਪ੍ਰਸਤੀ ਹੇਠ ਅਜਿਹੀਆਂ ਕਿਤਾਬਾਂ ਸਰਕਾਰੀ ਸਕੂਲਾਂ ਤੱਕ ਪਹੁੰਚ ਰਹੀਆਂ ਹਨ, ਜਿਨ੍ਹਾਂ ਵਿਚ ਅੱਤਵਾਦੀਆਂ, ਕਾਤਲਾਂ ਅਤੇ ਦੇਸ਼ ਵਿਰੋਧੀ ਸਾਜ਼ਿਸ਼ਾਂ ’ਚ ਸ਼ਾਮਿਲ ਲੋਕਾਂ ਦਾ ਗੁਣਗਾਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੁਝ ਕਿਤਾਬਾਂ ਵਿਚ ਜੰਮੂ-ਕਸ਼ਮੀਰ ਨੂੰ ਭਾਰਤ ਦੇ ਕਬਜ਼ੇ ਵਾਲਾ ਖੇਤਰ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।ਤਰੁਣ ਚੁੱਘ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵਲੋਂ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਪੱਸ਼ਟ ਸੰਦੇਸ਼ ਗਿਆ ਹੈ ਕਿ ਰਾਸ਼ਟਰ ਵਿਰੋਧੀ ਗਤੀਵਿਧੀਆਂ ਜਾਂ ਸਮੱਗਰੀ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਪਾਵਰਕਾਮ ਦੇ 157 ਕਰੋੜ ਦੇ ਸੋਲਰ ਪ੍ਰੋਜੈਕਟਾਂ ’ਚ ਵੱਡਾ ਘਪਲਾ ਹੋਣ ਦਾ ਖ਼ਦਸ਼ਾ ! ਅਗਲੀ ਖ਼ਬਰ ‘ਬੈਕ ਸੀਟ ਡਰਾਈਵਰ’ ਨਹੀਂ ਬਣੇਗੀ ਭਾਜਪਾ, ਪੰਜਾਬ ’ਚ ਆਪਣੇ ਦਮ ’ਤੇ ਸੱਤਾ ਹਾਸਲ ਕਰਨ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।