28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪਿੰਡ ਚੱਕ ਹਕੀਮ ਵਿਖੇ ਸਿਰ ’ਚ ਸੱਟ ਮਾਰ ਕੇ ਪਤਨੀ ਦੀ ਹੱਤਿਆ

ਅਜੀਤ ਡੈਸਕ 06-07-2026

ਫਗਵਾੜਾ, 5 ਜੁਲਾਈ (ਹਰਜੋਤ ਸਿੰਘ ਚਾਨਾ)-ਇਥੋਂ ਦੇ ਪਿੰਡ ਚੱਕ ਹਕੀਮ ਵਿਖੇ ਇਕ ਕਲਯੁੱਗੀ ਪਤੀ ਵਲੋਂ ਆਪਣੀ ਹੀ ਪਤਨੀ ਦੇ ਸਿਰ ‘ਚ ਸੱਟ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿ੍ਤਕਾ ਦੀ ਪਛਾਣ ਕੁਲਵਿੰਦਰ ਕੌਰ (42) ਵਜੋਂ ਹੋਈ ਹੈ | ਡੀ.ਐਸ.ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੱਕਹਕੀਮ ਵਿਖੇ ਇਕ ਔਰਤ ਦੀ ਹੱਤਿਆ ਕਰ ਦਿੱਤੀ ਗਈ ਹੈ, ਜਿਸ ‘ਤੇ ਉਨ੍ਹਾਂ ਤੁਰੰਤ ਮੌਕੇ ‘ਤੇ ਪੁੱਜ ਕੇ ਜਾਂਚ ਪੜਤਾਲ ਕੀਤੀ, ਜਿਸ ‘ਚ ਸਾਹਮਣੇ ਆਇਆ ਕਿ ਮ੍ਰਿਤਕਾ ਕੁਲਵਿੰਦਰ ਕੌਰ ਦਾ ਕਰੀਬ ਚਾਰ ਸਾਲ ਪਹਿਲਾ ਵਿਆਹ ਦਵਿੰਦਰ ਸਿੰਘ ਬਾਜਵਾ ਨਾਲ ਹੋਇਆ ਸੀ ਅਤੇ ਇਨ੍ਹਾਂ ਦਾ ਆਪਸ ‘ਚ ਲੜਾਈ-ਝਗੜਾ ਰਹਿੰਦਾ ਸੀ। ਇਸੇ ਦੌਰਾਨ ਅੱਜ ਪਤੀ ਵਲੋਂ ਆਪਣੀ ਪਤਨੀ ਦੇ ਸਿਰ ‘ਚ ਸੱਟ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਹ ਆਪ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਇਹ ਇਥੇ ਕਿਰਾਏ ਦੇ ਮਕਾਨ ‘ਤੇ ਰਹਿੰਦੇ ਸਨ | ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਜੋ ਪਿੰਡ ‘ਚ ਹੀ ਫ਼ੈਕਟਰੀ ‘ਚ ਕੰਮ ਕਰਦੀ ਸੀ ਅਤੇ ਉਸ ਦਾ ਪਤੀ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਤੇ ਇਨ੍ਹਾਂ ਦਾ ਆਪਸ ‘ਚ ਦੂਜਾ ਵਿਆਹ ਹੋਇਆ ਸੀ |

ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਦਾ ਸਾਲਾਨਾ ਜੋੜ ਮੇਲਾ ਖ਼ਾਲਸਾਈ ਜਾਹੋ ਜਲਾਲ ਨਾਲ ਸੰਪਨ ਅਗਲੀ ਖ਼ਬਰ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਵਾਲੀ ਲੀਡਰਸ਼ਿਪ ਦੀ ਲੋੜ-ਸ਼ਮਸ਼ੇਰ ਸਿੰਘ ਦੂਲੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।