27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸ਼੍ਰੋਮਣੀ ਕਮੇਟੀ ਪ੍ਰਧਾਨ ਕਿਹੜੇ ਮੂੰਹ ਨਾਲ ਏਕਤਾ ਦੇ ਮਤੇ ਪੜ੍ਹ ਰਹੇ-ਰਵੀਇੰਦਰ ਸਿੰਘ

ਅਜੀਤ ਡੈਸਕ 06-07-2026

ਚੰਡੀਗੜ੍ਹ, 5 ਜੁਲਾਈ (ਪ੍ਰੋ. ਅਵਤਾਰ ਸਿੰਘ)-ਸਾਬਕਾ ਸਪੀਕਰ, ਉਘੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਅੱਜ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਹੋਏ ਇਕੱਠ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪੜ੍ਹੇ ਗਏ ਪੰਥਕ ਏਕਤਾ ਦੇ ਮਤੇ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਤੋਂ ਮੁਨਕਰ ਕਿਹੜੇ ਮੂੰਹ ਨਾਲ ਅਕਾਲੀ ਦਲਾਂ ਵਿਚ ਏਕਤਾ ਬਾਰੇ ਮਤਾ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2 ਦਸੰਬਰ, 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਥਕ ਏਕਤਾ ਲਈ ਸਪੱਸ਼ਟ ਆਦੇਸ਼ ਹੋਇਆ ਸੀ ਕਿ ਨਵੇਂ ਸਿਰਿਓਂ ਭਰਤੀ ਕਰਕੇ ਨਵੀਂ ਲੀਡਰਸ਼ਿਪ ਉਭਾਰੀ ਜਾਵੇ। ਉਹ ਪੰਥਕ ਏਕਤਾ ਦਾ ਸਭ ਤੋਂ ਸਟੀਕ ਅਤੇ ਸੁਚੱਜਾ ਰਾਹ ਸੀ। ਪੰਜ ਸਿੰਘ ਸਾਹਿਬਾਨ ਨੇ ਇਸ ਭਰਤੀ ਪ੍ਰਕਿਰਿਆ ਲਈ ਬਣਾਈ ਗਈ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਵੀ ਧਾਮੀ ਨੂੰ ਦਿੱਤੀ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਮੰਨਣ ਦੀ ਬਜਾਏ ਧਾਮੀ ਆਪਣੇ ਮਾਲਕਾਂ ਨਾਲ ਸਾਜ਼ਬਾਜ਼ ਕਰਕੇ ਅਸਤੀਫਾ ਦੇ ਕੇ ਘਰ ਬੈਠ ਗਏ।

ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਾਬਾ ਬੇਦੀ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਦਾ ਸਾਲਾਨਾ ਜੋੜ ਮੇਲਾ ਖ਼ਾਲਸਾਈ ਜਾਹੋ ਜਲਾਲ ਨਾਲ ਸੰਪਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।