27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਾਬਾ ਬੇਦੀ

ਅਜੀਤ ਡੈਸਕ 06-07-2026

ਜਲੰਧਰ 5 ਜੁਲਾਈ (ਜਸਪਾਲ ਸਿੰਘ)-ਸਿੱਖ ਪੰਥ ਦੇ ਪ੍ਰਮੁੱਖ ਧਾਰਮਿਕ ਆਗੂਆਂ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੰਤ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ, ਸੰਤ ਹਰੀ ਸਿੰਘ ਰੰਧਾਵਾ ਵਾਲੇ, ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਸੰਤ ਬਾਬਾ ਭੋਲਾ ਸਿੰਘ ਅਤੇ ਸੰਤ ਪ੍ਰਿਤਪਾਲ ਸਿੰਘ ਸੇਵਾਪੰਥੀ ਨੇ ਕਿਹਾ ਹੈ ਕਿ ਗੁਰੂ-ਘਰਾਂ ਅਤੇ ਤਖ਼ਤਾਂ ਦੇ ਧਾਰਮਿਕ ਪ੍ਰਬੰਧ ਵਿਚ ਕਿਸੇ ਵੀ ਤਰਾਂ ਦੀ ਸਰਕਾਰੀ ਦਖਲ ਅੰਦਾਜ਼ੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਸਮੁੱਚੇ ਖ਼ਾਲਸਾ ਪੰਥ ਦੀ ਸਾਂਝੀ ਧਾਰਮਿਕ ਵਿਰਾਸਤ ਹੈ ਅਤੇ ਭਾਰਤ ਦੇ ਸੰਵਿਧਾਨ ਦੇ ਆਰਟੀਕਲ 25 ਅਤੇ 26 ਹਰ ਧਰਮ ਨੂੰ ਆਪਣੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਦੇ ਪ੍ਰਬੰਧ ਸੁਤੰਤਰ ਤੌਰ ਤੇ ਕਰਨ ਦਾ ਅਧਿਕਾਰ ਦਿੰਦੇ ਹਨ। ਇਸ ਲਈ ਸਰਕਾਰ ਵਲੋਂ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧ ਵਿਚ ਦਖਲ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹਨ।ਉਨ੍ਹਾਂਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮਰਯਾਦਾ, ਰਵਾਇਤਾਂ ਅਤੇ ਪੰਥਕ ਖ਼ੁਦਮਖਤਿਆਰੀ ਦਾ ਪੂਰਾ ਸਤਿਕਾਰ ਕੀਤਾ ਜਾਵੇ।

ਪਿਛਲੀ ਖ਼ਬਰ ਮਹਿਲਾ ਕਾਂਗਰਸ 20 ਜੁਲਾਈ ਤੋਂ ਕੇਂਦਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ-ਅਲਕਾ ਲਾਂਬਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਹੜੇ ਮੂੰਹ ਨਾਲ ਏਕਤਾ ਦੇ ਮਤੇ ਪੜ੍ਹ ਰਹੇ-ਰਵੀਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।