08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਮੰਗਣ ਵਾਲੇ ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਰਾਹਤ

ਅਜੀਤ ਡੈਸਕ 07-07-2026

ਨਵੇਂ ਸਿਰੇ ਤੋਂ ਅਰਜ਼ੀ ਦੇਣ ਦੀ ਛੋਟ, ਡੇਢ ਮਹੀਨੇ ਅੰਦਰ ਫ਼ੈਸਲਾ ਕਰਨ ਦੇ ਨਿਰਦੇਸ਼
ਚੰਡੀਗੜ੍ਹ, 6 ਜੁਲਾਈ (ਪ੍ਰੋ. ਅਵਤਾਰ ਸਿੰਘ) –ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਵਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦੀ ਮੰਗ ਸਬੰਧੀ ਦਾਇਰ ਪਟੀਸ਼ਨ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨਿਪਟਾਰਾ ਕਰ ਦਿੱਤਾ। ਅਦਾਲਤ ਨੇ ਸਿੱਧੇ ਤੌਰ ’ਤੇ ਪੈਰੋਲ ਦੇਣ ਦਾ ਹੁਕਮ ਜਾਰੀ ਕਰਨ ਦੀ ਬਜਾਏ ਹਵਾਰਾ ਨੂੰ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਤਹਿਤ ਨਵੇਂ ਸਿਰੇ ਤੋਂ ਅਰਜ਼ੀ ਦੇਣ ਦੀ ਛੋਟ ਦਿੱਤੀ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਡੇਢ ਮਹੀਨੇ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਹਾਈ ਕੋਰਟ ਨੇ ਜਗਤਾਰ ਸਿੰਘ ਹਵਾਰਾ ਦੇ ਵਕੀਲ ਨੂੰ ਹਦਾਇਤ ਕੀਤੀ ਕਿ ਉਹ ਪੈਰੋਲ ਲਈ ਨਵੀਂ ਅਰਜ਼ੀ ਸਬੰਧਤ ਜੇਲ੍ਹ ਸੁਪਰਡੈਂਟ ਕੋਲ ਦਾਖ਼ਲ ਕਰਨ। ਅਦਾਲਤ ਨੇ ਕਿਹਾ ਕਿ ਜੇਲ੍ਹ ਸੁਪਰਡੈਂਟ ਇਸ ਅਰਜ਼ੀ ਨੂੰ ਦਿੱਲੀ ਦੇ ਗ੍ਰਹਿ ਸਕੱਤਰ ਰਾਹੀਂ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਕੋਲ ਭੇਜਣਗੇ। ਇਸ ਤੋਂ ਬਾਅਦ ਇਹ ਅਰਜ਼ੀ ਚੰਡੀਗੜ੍ਹ ਦੇ ਸੈਸ਼ਨ ਜੱਜ ਕੋਲ ਭੇਜੀ ਜਾਵੇਗੀ, ਜੋ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਤੋਂ ਰਿਪੋਰਟ ਮੰਗਣਗੇ। ਐਸ.ਐਸ.ਪੀ. ਦੀ ਰਿਪੋਰਟ ਮਿਲਣ ਉਪਰੰਤ ਮਾਮਲਾ ਮੁੜ ਸੈਸ਼ਨ ਜੱਜ, ਫ਼ਿਰ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਅਤੇ ਉਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਕੋਲ ਭੇਜਿਆ ਜਾਵੇਗਾ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਪੈਰੋਲ ਸਬੰਧੀ ਅੰਤਿਮ ਫ਼ੈਸਲਾ ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਲਿਆ ਜਾਵੇਗਾ।

ਪਿਛਲੀ ਖ਼ਬਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਗਲੇ ਦਿਨਾਂ ’ਚ ਪਵੇਗਾ ਭਾਰੀ ਮੀਂਹ ਅਗਲੀ ਖ਼ਬਰ ਹਮਲਾਵਰਾਂ ਵਲੋਂ ਨੌਜਵਾਨ ਦਾ ਕਤਲ , 6 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।