08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਗਲੇ ਦਿਨਾਂ ’ਚ ਪਵੇਗਾ ਭਾਰੀ ਮੀਂਹ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)-ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਣ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਅਗਲੇ ਦਿਨਾਂ ‘ਚ ਵੀ ਇਨ੍ਹਾਂ ਦੋਵੇਂ ਸੂਬਿਆਂ ਅਤੇ ਸਾਂਝੀ ਰਾਜਧਾਨੀ ਦੇ ਬਹੁਤ ਸਾਰੇ ਇਲਾਕਿਆਂ ‘ਚ ਭਾਰੀ ਅਤੇ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਹੈ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਲੰਘੇ ਘੰਟਿਆਂ ‘ਚ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਮੁਹਾਲੀ, ਪਠਾਨਕੋਟ ਅਤੇ ਹਰਿਆਣਾ ਦੇ ਹਿਸਾਰ, ਕਰਨਾਲ, ਗੁੜਗਾਓਂ, ਜੀਂਦ, ਕਰਨਾਲ ਸਮੇਤ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਬਹੁਤ ਸਾਰੇ ਇਲਾਕਿਆਂ ‘ਚ 7 ਤੋਂ 9 ਜੁਲਾਈ ਤੱਕ ਭਾਰੀ ਬਰਸਾਤ ਹੋ ਸਕਦੀ ਹੈ।

ਪਿਛਲੀ ਖ਼ਬਰ ਵਕੀਲਾਂ ਵਲੋਂ ਅੱਜ ਤੋਂ ਅਦਾਲਤੀ ਕੰਮਕਾਜ ਠੱਪ, ਵਕੀਲ ਜਾਣਗੇ ਨੋ ਵਰਕ ’ਤੇ ਅਗਲੀ ਖ਼ਬਰ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਮੰਗਣ ਵਾਲੇ ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।