13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਚੌਕੀ ਦਾ ਮੁਨਸ਼ੀ ਤੇ ਦੋ ਹੋਰ ਵਿਅਕਤੀ ਚਿੱਟੇ, ਪਿਸਤੌਲ ਤੇ ਕਾਰ ਸਮੇਤ ਕਾਬੂ

ਅਜੀਤ ਡੈਸਕ 07-07-2026

ਮੰਡੀ ਘੁਬਾਇਆ (ਫਾਜ਼ਿਲਕਾ), 6 ਜੁਲਾਈ (ਅਮਨ ਬਵੇਜਾ)-ਮੰਡੀ ਘੁਬਾਇਆ ਪੁਲਿਸ ਚੌਂਕੀ ਨਾਲ ਸੰਬੰਧਿਤ ਇਕ ਮੁਨਸ਼ੀ ਜੋਗਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੂੰ ਕਥਿਤ ਤੌਰ ’ਤੇ 280 ਗਰਾਮ ਚਿੱਟੇ, ਇਕ ਪਿਸਤੌਲ ਅਤੇ ਕਾਰ ਸਮੇਤ ਨਾਲ ਲੱਗਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਦਰ ਪੁਲਿਸ ਵਲੋਂ ਕਾਬੂ ਕੀਤੇ ਜਾਣ ਦੀ ਚਰਚਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਪੁਲਿਸ ਦੀ ਕਾਰਗੁਜ਼ਾਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਕੇ ਕਈ ਸਵਾਲ ਉੱਠਣ ਲੱਗੇ ਹਨ। ਜਾਣਕਾਰੀ ਅਨੁਸਾਰ, ਮਾਮਲੇ ਦੀ ਜਾਂਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਜਦੋਂ ਐਸ.ਐਸ.ਪੀ. ਗਗਨ ਅਜੀਤ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 2027 ’ਚ ਮੁੜ ਮੁੱਖ ਮੰਤਰੀ ਬਣਨਾ ਤੈਅ-ਗੁਰਮੀਤ ਸਿੰਘ ਮੀਤ ਹੇਅਰ ਅਗਲੀ ਖ਼ਬਰ ਸਿੰਧ ’ਚ ਪਹਿਲੀ ਵਾਰ ਵਿਦਿਆਰਥੀਆਂ ਲਈ ਹਿੰਦੂ ਧਾਰਮਿਕ ਸਿੱਖਿਆ ਪਾਠ-ਪੁਸਤਕਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।