17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਡਿਊਟੀ ’ਤੇ ਜਾਂਦੇ ਸਮੇਂ ਬੀ.ਐੱਲ.ਓ. ਪ੍ਰਿਤਪਾਲ ਸਿੰਘ ਦੀ ਮੌਤ-ਸਦਮੇ ’ਚ ਪਿਤਾ ਨੂੰ ਵੀ ਪਿਆ ਦਿਲ ਦਾ ਦੌਰਾ

ਅਜੀਤ ਡੈਸਕ 08-07-2026

ਭੂੰਦੜੀ (ਜਗਰਾਓਂ), 7 ਜੁਲਾਈ (ਕੁਲਦੀਪ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗ ਕਲਾਂ ਵਿਖੇ ਤਾਇਨਾਤ ਕੰਪਿਊਟਰ ਅਧਿਆਪਕ ਅਤੇ ਬੀ.ਐੱਲ.ਓ. ਪ੍ਰਿਤਪਾਲ ਸਿੰਘ ਦੀ ਐਸ.ਆਈ.ਆਰ. ਡਿਊਟੀ ’ਤੇ ਜਾਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਨਾਲ ਇਲਾਕੇ ਅਤੇ ਅਧਿਆਪਕ ਵਰਗ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਸਵੇਰੇ ਉਹ ਐੱਸ.ਆਈ.ਆਰ. ਡਿਊਟੀ ਲਈ ਘਰੋਂ ਨਿਕਲੇ ਸਨ ਕਿ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁੱਤ ਦੀ ਮੌਤ ਦੇ ਸਦਮੇ ਨੂੰ ਬਰਦਾਸ਼ਤ ਨਾ ਕਰ ਸਕਣ ਕਾਰਨ ਪ੍ਰਿਤਪਾਲ ਦੇ ਪਿਤਾ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਿਤਪਾਲ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ, ਇਕ ਪੁੱਤਰ ਅਤੇ ਇਕ ਧੀ ਨੂੰ ਸਦੀਵੀ ਵਿਛੋੜਾ ਦੇ ਗਏ ਹਨ।

ਪਿਛਲੀ ਖ਼ਬਰ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਅਗਲੀ ਖ਼ਬਰ ਮਤਰੇਏ ਭਰਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।